ਮਾਹਿਰਾਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਦਿੱਤੀ ਜਾਣਕਾਰੀ
ਪਟਿਆਲਾ, 19 ਅਕਤੂਬਰ 2021
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਪਿੰਡ ਖੇੜੀ ਮਾਨੀਆ ਤੇ ਖਾਨਪੁਰ ਗੰਢਿਆ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ‘ਚ 80 ਦੇ ਕਰੀਬ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।
ਇਸ ਮੌਕੇ ਡਾ. ਵਿਪਨ ਕੁਮਾਰ ਰਾਮਪਾਲ, ਡਿਪਟੀ ਡਾਇਰੈਕਟਰ (ਸਿਖਲਾਈ) ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਨੂੰ ਸੁਚੱਜੇ ਢੰਗ ਨਾਲ ਸਾਂਭਣ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਦੱਸਿਆ। ਡਾ. ਗੁਰਨਾਜ਼ ਸਿੰਘ ਗਿੱਲ, ਸਹਿਯੋਗੀ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ) ਨੇ ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਰਵੋਤਮ ਅਤੇ ਸੁਚੱਜੀ ਵਰਤੋਂ ਬਾਰੇ ਦੱਸਿਆ। ਡਾ. ਰਜਨੀ ਗੋਇਲ, ਸਹਿਯੋਗੀ ਪ੍ਰੋਫੈਸਰ (ਭੋਜਨ ਵਿਗਿਆਨ) ਨੇ ਪ੍ਰੋਸੈਸਿੰਗ ਦੀ ਮਹੱਤਤਾ ਬਾਰੇ ਕਿਸਾਨਾਂ ਨੂੰ ਦੱਸਿਆ।
ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋਂ ਵਿਧਾਨ ਸਭਾ ਚੋਣਾਂ 2022 ਦੀਆਂ ਅਗਾਊਂ ਤਿਆਰੀਆਂ ਸਬੰਧੀ ਮੀਟਿੰਗ
ਡਾ. ਰਚਨਾ ਸਿੰਗਲਾ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਬਾਗਬਾਨੀ ਦੀਆਂ ਫ਼ਸਲਾਂ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਅਗਾਂਹਵਧੂ ਕਿਸਾਨ ਸ. ਹਰਭਗਵਾਨ ਸਿੰਘ ਨੇ ਪਰਾਲੀ ਦੀ ਸਾਂਭ-ਸੰਭਾਲ ਬਾਰੇ ਆਪਣੇ ਨਿੱਜੀ ਤਜਰਬੇ ਸਾਂਝੇ ਕੀਤੇ। ਸਾਰੇ ਆਏ ਹੋਏ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਪਰਾਲੀ ਨੂੰ ਸੰਭਾਲਣ ਲਈ ਭਰਵਾਂ ਹੁੰਗਾਰਾ ਭਰਿਆ।
ਕੈਪਸ਼ਨ : ਕੇ.ਵੀ.ਕੇ ਦੇ ਮਾਹਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੰਦੇ ਹੋਏ।