ਫਾਜ਼ਿਲਕਾ, ਖ਼ਬਰਾਂ

ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਆਯੋਜਿਤ

ਬੱਚਿਆਂ ਵਲੋ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ

ਫਾਜ਼ਿਲਕਾ, 4 ਫਰਵਰੀ :- 

ਸਿਹਤ ਬਲਾਕ ਡੱਬਵਾਲਾ ਕਲਾਂ ਵੱਲੋਂ ਕੌਮੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਸਿਵਲ ਸਰਜਨ ਫਾਜ਼ਿਲਕਾ ਡਾ ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਪੰਕਜ ਚੌਹਾਨ ਦੀ ਅਗਵਾਈ ਵਿੱਚ ਆਪਣੇ ਅਧੀਨ ਪਿੰਡਾਂ ਵਿੱਚ ਕੈਂਸਰ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਸੀਨੀਅਰ ਮੈਡੀਕਲ ਅਫ਼ਸਰ ਡਾ. ਪੰਕਜ ਚੌਹਾਨ ਨੇ ਮੂੰਹ ਦੇ ਕੈਂਸਰ ਬਾਰੇ ਦੱਸਦੇ ਹੋਏ ਕਿਹਾ ਕਿ ਘਰਾਂ ਦੇ ਨੇੜੇ ਮੁਫ਼ਤ ਜਾਂਚ ਲਈ ਸਿਹਤ ਤੰਦਰੁਸਤੀ ਕੇਂਦਰਾਂ ਵਿੱਚ ਗੈਰ-ਸੰਚਾਰੀ ਬੀਮਾਰੀਆਂ ਖਾਸ ਤੌਰ ‘ਤੇ ਕੈਂਸਰ ਦੀ ਜਾਗਰੂਕਤਾ ਕਰਨ ਦੇ ਨਾਲ-ਨਾਲ ਇਹਨਾਂ ਬੀਮਾਰੀਆਂ ਦੀ ਮੁੱਢਲੇ ਪੜਾਵਾਂ ‘ਤੇ ਜਾਂਚ ਕਰਕੇ ਜ਼ਰੂਰੀ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਸੰਤੁਲਿਤ ਭੋਜਨ, ਰੋਜ਼ਾਨਾ ਕਸਰਤ ਕਰਨ ਅਤੇ ਤੰਬਾਕੂ, ਸ਼ਰਾਬ ਤੋਂ ਪਰਹੇਜ਼ ਕਰਨੀ ਚਾਹੀਦੀ ਹੈ।

ਸਮੂਦਾਇਕ ਸਿਹਤ ਕੇਂਦਰ ਡੱਬਵਾਲਾ ਕਲਾਂ ਵਲੋ ਸੀਨੀਅਰ ਸੈਕੰਡਰੀ ਸਕੂਲ ਮੁਹੰਮਦ ਪੀਰਾ ਵਿਖੇ ਬਲਾਕ ਪੱਧਰੀ ਜਾਗਰੂਕਤਾ ਸੈਮੀਨਾਰ ਵਿੱਚ ਬਲਾਕ ਐਜੂਕੇਟਰ ਦਿਵੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਰੀਰ ਵਿੱਚ ਗਿਲਟੀ, ਲਗਾਤਾਰ ਖੰਘ ਅਤੇ ਆਵਾਜ਼ ਵਿਚ ਭਾਰੀਪਣ, ਮੂੰਹ ਵਿੱਚ ਨਾਂ ਠੀਕ ਹੋਣ ਵਾਲੇ ਛਾਲੇ ਅਤੇ ਮਹਾਂਮਾਰੀ ਤੋਂ ਇਲਾਵਾ ਖੂਨ ਪੈਣਾ ਆਦਿ ਕੈਂਸਰ ਦੇ ਲੱਛਣ ਹਨ। ਉਨ੍ਹਾਂ ਕਿਹਾ ਕਿ ਇਹ ਲੱਛਣ ਹੋਣ ਤੇ ਹਸਪਤਾਲ ਵਿੱਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ।

ਪੰਜਾਬ ਸਰਕਾਰ ਵੱਲੋਂ ਸਾਰੇ ਮੈਡੀਕਲ ਕਾਲਜਾਂ ਅਤੇ ਸੂਚੀ ਬੱਧ ਹਸਪਤਾਲਾਂ ਵਿੱਚ ਕੈਂਸਰ ਦੀ ਬੀਮਾਰੀ ਦੇ ਇਲਾਜ ਲਈ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਡੇਢ ਲੱਖ ਤੱਕ ਦਾ ਨਗਦੀ ਰਹਿਤ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸਰਬੱਤ ਸਿਹਤ ਬੀਮਾ ਯੋਜਨਾ ਮਲਟੀ-ਸਪੈਸ਼ਲਿਸਟ ਹਸਪਤਾਲਾਂ ਵਿੱਚ ਕੈਂਸਰ ਮਰੀਜਾਂ ਨੂੰ ਨਕਦੀ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ਮਦਦਗਾਰ ਸਾਬਿਤ ਹੋ ਰਹੀ ਹੈ। ਇਸ ਮੌਕੇ ਸਟਾਫ ਵੱਲੋਂ ਵੱਖ ਵੱਖ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਚਾਰ ਸਮੱਗਰੀ ਰਾਹੀਂ ਜਾਗਰੂਕ ਕੀਤਾ ਗਿਆ।  ਪੋਸਟਰ ਮੇਕਿੰਗ ਮੁਕਾਬਲੇ ਵਿਚ ਭਾਗ ਲੈਣ ਵਾਲੇ ਬਚਿਆ ਨੂੰ ਸੰਸਥਾ ਵਲੋ ਸਨਮਾਨਿਤ ਵੀ ਕੀਤਾ ਗਿਆ।

ਇਸ ਦੌਰਾਨ ਸਕੂਲ ਪ੍ਰਿੰਸੀਪਲ ਸਮਰਿਧੀ ਕਟਾਰੀਆ ਤੇ ਵਿਗਿਆਨ ਅਧਿਆਪਕ ਹੁਕੁਮ ਚੰਦ ਸ਼ਾਮਿਲ ਸੀ।

 

ਹੋਰ ਪੜ੍ਹੋ :- ਰਾਜਪਾਲ ਵੱਲੋਂ ਤੁਹਾਡੀ ਸਰਕਾਰ ਨੂੰ ਨਸ਼ਿਆਂ ਤੇ ਕਾਨੂੰਨ ਵਿਵਸਥਾ ’ਤੇ ਦੋਸ਼ੀ ਠਹਿਰਾਉਣ ਬਾਰੇ ਜਵਾਬ ਦਿਓ ਜਾਂ ਅਸਤੀਫਾ ਦਿਓ: ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਆਖਿਆ

Spread the love

Leave a Comment

Your email address will not be published. Required fields are marked *

*

Instagram Feed

Facebook Feed

Facebook Pagelike Widget

Currency Converter