ਅੰਮਿ੍ਰਤਸਰ 7 ਫਰਵਰੀ 2022
ਜਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਦਰੇਸ਼ਾਂ ਵਲੋਂ ਤਹਿਤ ਅਗਾਮੀ ਵਿਧਾਨਸਭਾ ਚੋਣਾਂ ਵਿੱਚ ਦਿਵਯਾਂਗ ਵੋਟਰਾਂ ਨੂੰ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਕੈਂਡਲ ਮਾਰਚ ਦਾ ਆਯੋਜਨ ਸਥਾਨਕ ਹੈਰੀਟੇਜ ਸਟਰੀਟ ਵਿਖੇ ਕੀਤਾ ਗਿਆ। ਜਿਸ ਵਿੱਚ ਜਿਲਾ ਆਈਕੱਾਨ ਸ.ਦਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਹੋਰ ਪੜ੍ਹੋ:-ਅਬਜ਼ਰਵਰਾਂ ਦੀ ਦੇਖ ਰੇਖ ਹੇਠ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਅਮਲੇ ਨੂੰ ਕਰਵਾਈ ਗਈ ਦੂਜੀ ਰਿਹਰਸਲ
ਇਸ ਮੌਕੇ ਸਹਾਇਕ ਨੋਡਲ ਅਫ਼ਸਰ ਸਵੀਪ-ਕਮ-ਜਿਲਾ ਸਿੱਖਿਆ ਅਫ਼ਸਰ (ਐ.ਸਿ.) ਰਾਜੇਸ਼ ਸ਼ਰਮਾ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਅਗਾਮੀ ਵਿਧਾਨਸਭਾ ਚੋਣਾਂ ਵਿੱਚ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਗਏ ਹਨ।ਉਹਨਾਂ ਕਿਹਾ ਕਿ ਹਰ ਪੋਲਿੰਗ ਬੂਥ ਤੇ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ।ਇਸ ਦੇ ਨਾਲ-ਨਾਲ ਬੂਥ ਪੱਧਰ ਤੇ ਵਲੰਟੀਅਰਾਂ ਦੀ ਟੀਮ ਵੀ ਤੈਨਾਤ ਕੀਤੀ ਜਾਵੇਗੀ ਜੋ ਦਿਵਿਆਂਗ ਵੋਟਰਾਂ ਨੂੰ ਵੋਟ ਪਾਉਣ ਦੀ ਪ੍ਰਕਿਰਿਆ ਦੌਰਾਨ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ।ਉਹਨਾਂ ਕਿਹਾ ਕਿ ਦਿਵਿਆਂਗ ਵੋਟਰ 20 ਫ਼ਰਵਰੀ ਨੂੰ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।ਇਸ ਮੌਕੇ ਜਸਬੀਰ ਸਿੰਘ,ਵਿਨੋਦ ਕਾਲੀਆ,ਸੀ.ਡੀ.ਪੀ.ਓ.ਮੀਨਾ ਦੇਵੀ,ਸੀ.ਡੀ.ਪੀ.ਓ.ਕੁਲਦੀਪ ਕੌਰ,ਧਰਮਿੰਦਰ ਸਿੰਘ,ਮਨੀਸ਼ ਕੁਮਾਰ,ਪੰਕਜ ਸ਼ਰਮਾ,ਆਸ਼ੂ ਧਵਨ ਅਤੇ ਵਿਨੋਦ ਭੂਸ਼ਣ ਵੀ ਹਾਜ਼ਰ ਸਨ।