ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ ਵੈਨਾਂ
ਬਰਨਾਲਾ, 11 ਅਕਤੂਬਰ 2021
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਲਈ ਤਿੰਨ ਵੈਨਾਂ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਰਵਾਨਾ ਕੀਤੀਆਂ ਗਈਆਂ।
ਹੋਰ ਪੜ੍ਹੋ :-ਖੁਰਾਕ ਤੇ ਸਿਵਲ ਸਪਲਾਈ ਨੇ ਬੋਗਸ ਬਿਲਿੰਗ ਮਾਮਲੇ ਵਿਚ ਬੀਤੇ 24 ਘੰਟਿਆਂ ਵਿੱਚ ਤਿੰਨ ਐਫ਼ ਆਈ ਆਰ. ਦਰਜ ਕਰਵਾਈਆਂ : ਆਸ਼ੂ
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਫਸਲ ਪੱਕ ਚੁੱਕੀ ਹੈ ਤੇ ਫਸਲ ਕਟਾਈ ਲਈ ਲਗਭਗ ਤਿਆਰ ਹੈ। ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਤਿੰਨੇ ਬਲਾਕਾਂ ਬਰਨਾਲਾ, ਸਹਿਣਾ ਤੇ ਮਹਿਲ ਕਲਾਂ ਵਿੱਚ ਮੋਬਾਈਲ ਜਾਗਰੁਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਪਿੰਡ ਪਿੰਡ ਜਾ ਕੇ ਪਰਾਲੀ ਦੇ ਵਾਤਾਵਰਣ ਪੱਖੀ ਨਿਬੇੜੇ ਦਾ ਹੋਕਾ ਦੇਣਗੀਆਂ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਵਿੱਚ ਵੱਖ ਵੱਖ ਟੀਮਾਂ ਵੀ ਬਣਾਈਆਂ ਗਈਆਂ ਹਨ, ਜੋ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਨੇ ਦੱਸਿਆ ਕਿ ਪਿੰਡ ਪਿੰਡ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਅਤੇ ਸਕੂਲਾਂ ਵਿੱਚ ਸੈਮੀਨਾਰਾਂ ਰਾਹੀਂ ਪਰਾਲੀ ਦੇ ਨਿਬੇੜੇ ਲਈ ਮੁਹਿੰਮ ਚਲਾਈ ਗਈ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ।
ਇਸ ਮੌਕੇ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਡਾ. ਗੁਰਚਰਨ ਸਿੰਘ ਖੇਤੀਬਾੜੀ ਅਫਸਰ, ਡਾ. ਅੰਮਿ੍ਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਤੇ ਬੇਅੰਤ ਸਿੰਘ ਇੰਜੀਨੀਅਰ ਗਰੇਡ 1 ਆਦਿ ਮੌਜੂਦ ਸਨ।