ਨਵਾਂਸ਼ਹਿਰ, 8 ਨਵੰਬਰ 2021
ਭਾਰਤ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਸਬੰਧੀ ਮਨਾਏ ਜਾ ਰਹੇ ‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਤਹਿਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਈ. ਟੀ. ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
ਹੋਰ ਪੜ੍ਹੋ :-ਅਜਾਦੀ ਕਾ ਅੰਮ੍ਰਿਤਮਹਾਉਤਸ ਨੂੰ ਸਮਰਪਿਤ ਸਾਇਕਲ ਰੈਲੀ ਮੰਗਲਵਾਰ ਨੂੰ
ਇਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਉਨਾਂ ਦੀ ਸੋਚ ’ਤੇ ਪਹਿਰਾ ਦੇਣ ਦਾ ਪ੍ਰਣ ਲਿਆ ਗਿਆ। ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਇਸ ਮੌਕੇ ਕਿਹਾ ਕਿ ਮਹਾਨ ਸੁਤੰਤਰਤਾ ਸੈਨਾਨੀਆਂ ਦੀਆਂ ਕੁਰਬਾਨੀਆਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ। ਇਸ ਲਈ ਸਾਨੂੰ ਉਨਾਂ ਦੀ ਸੋਚ ’ਤੇ ਪਹਿਰਾ ਦਿੰਦਿਆਂ ਇਕ ਨਰੋਏ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਸੰਸਥਾ ਦੇ ਪਿ੍ਰੰਸੀਪਲ ਰਛਪਾਲ ਚੰਦੜ ਨੇ ਵੀ ਇਸ ਮੌਕੇ ਮੁਲਕ ਨੂੰ ਗ਼ੁਲਾਮੀ ਤੋਂ ਨਿਜ਼ਾਤ ਦਿਵਾਉਣ ਵਾਲੇ ਬਹਾਦਰ ਸੂਰਬੀਰਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਉਨਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਸੱਦਾ ਦਿੱਤਾ। ਇਸ ਮੌਕੇ ਪਲੇਸਮੈਂਟ ਅਫ਼ਸਰ ਅਮਿਤ ਕੁਮਾਰ ਤੋਂ ਇਲਾਵਾ ਸੰਸਥਾ ਦਾ ਸਟਾਫ ਅਤੇ ਸਿਖਿਆਰਥਣਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਕੈਪਸ਼ਨ :-ਸੈਮੀਨਾਰ ਮੌਕੇ ਸਿਖਿਆਰਥਣਾਂ ਨੂੰ ਆਜ਼ਾਦੀ ਘੁਲਾਟੀਆਂ ਦੀ ਸੋਚ ’ਤੇ ਪਹਿਰਾ ਦੇਣ ਦਾ ਪ੍ਰਣ ਦਿਵਾਉਂਦੇ ਹੋਏ ਕਰੀਆਰ ਕਾਊਂਸਲਰ ਹਰਮਨਦੀਪ ਸਿੰਘ, ਪਿ੍ਰੰਸੀਪਲ ਰਛਪਾਲ ਚੰਦੜ ਤੇ ਹੋਰ।