ਅਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਦੇ ਅਧੀਨ, ਮਾਤਾ ਗੰਗਾ ਗਰਲਜ਼ ਕਾਲਜ ਦੇ ਐਨ.ਐੱਸ.ਐੱਸ.ਯੂਨਿਟ ਵੱਲੋ ਲੈਕਚਰ ਕਰਵਾਇਆ

news makahni
news makhani

ਤਰਨ ਤਾਰਨ 12 ਮਈ 2022 

ਅਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਦੇ ਅਧੀਨ, ਮਾਤਾ ਗੰਗਾ ਗਰਲਜ਼ ਕਾਲਜ ਦੇ ਐਨ.ਐੱਸ.ਐੱਸ.ਯੂਨਿਟ ਵੱਲੋ ਲੈਕਚਰ ਕਰਵਾਇਆ ਗਿਆ । ਇਸ ਦੇ ਅੰਤਰਗਤ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਨੇਹਾ ਅਰੋੜਾ ਵੱਲੋਂ ਵਿਦਿਆਰਥਣਾਂ ਨੂੰ ਆਪਣੀ ਨਿੱਜੀ ਸਫ਼ਾਈ ਦੀ ਮਹੱਤਤਾ ਬਾਰੇ ਅਤੇ ਸਹੀ ਢੰਗ ਨਾਲ  ਬਜ਼ਾਰ ਵਿੱਚ ਮਿਲਦੀਆਂ ਚੀਜ਼ਾਂ ਦੀ ਵਰਤੋ ਬਾਰੇ ਜਾਣਕਾਰੀ ਦਿੱਤੀ ਗਈ । ਇਸ ਦੇ ਨਾਲ ਹੀ ਵਿਦਿਆਰਥਣਾ ਵੱਲੋਂ ਉਨ੍ਹਾਂ ਦੀ ਮੁਸ਼ਕਿਲਾਂ ਵੀ ਸੁਣੀਆ ਗਈਆਂ ਅਤੇ ਉਨ੍ਹਾਂ ਦੇ ਉਪਾਅ ਲਈ ਬਜ਼ਾਰ ਵਿੱਚ ਮਿਲਦੀਆਂ ਚੀਜ਼ਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਗਈ । ਕਾਲਜ ਦੇ ਪਿ੍ਰੰਸੀਪਲ ਮੈਡਮ ਇੰਦੂ ਬਾਲਾ ਵੱਲੋਂ ਇਸ ਸਫ਼ਲਤਾਪੂਰਵਕ ਉਪਰਾਲੇ ਦੀ ਯੂਨਿਟ ਨੂੰ ਵਧਾਈ ਦਿੱਤੀ ਗਈ । ਇਸ ਦੌਰਾਨ ਕਾਲਜ ਦਾ ਬਾਕੀ ਟਿੰਚਿੰਗ ਅਤੇ ਨਾਨ ਟੀਚਿੰਗ ਵਿਭਾਗ ਵੀ ਮੋਜੂਦ ਰਿਹਾ ।

ਹੋਰ ਪੜ੍ਹੋ :-ਸਰਹਿੰਦ ਫੀਡਰ ਦਾ ਤਕਰੀਬਨ 250 ਫੁੱਟ ਪਾੜ ਮੁਰੰਮਤ ਕਰ ਇਕ ਹਫਤੇ ਵਿਚ ਪਾਣੀ ਕੀਤਾ ਜਾਵੇਗਾ ਚਾਲੂ – ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ

Spread the love