75ਵਾਂ ਅੰਮ੍ਰਿਤ ਮਹਾਂਉਤਸਵ
ਪ੍ਰਧਾਨ ਮੰਤਰੀ ਲਾਭਪਾਤਰੀਆਂ ਦੇ ਹੋਣਗੇ ਰੂਬਰੂ
ਅੰਮ੍ਰਿਤਸਰ, 26 ਮਈ 2022
ਦੇਸ਼ ਭਰ ਵਿੱਚ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਨੂੰ ਲੈ ਕੇ 31 ਮਈ ਨੂੰ ਵਰਚੂਅਲ ਸੈਮੀਨਾਰ ਕੀਤੇ ਜਾਣਗੇ। ਇਨ੍ਹਾਂ ਵਰਚੂਅਲ ਸਮਾਗਮਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਦੇ ਰੂਬਰੂ ਹੋਣਗੇ।
ਹੋਰ ਪੜ੍ਹੋ :-ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ‘ਕਹਾਣੀ ਦਰਬਾਰ’
ਇਸ ਸਬੰਧੀ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਣਬੀਰ ਮੁੱਧਲ ਨੇ ਦੱਸਿਆ ਕਿ ਇਹ ਸਮਾਗਮ ਸਵੇਰੇ 10:15 ਵਜੇ ਤੋਂ 11:00 ਵਜੇ ਤੱਕ ਚੱਲੇਗਾ ਅਤੇ ਇਸ ਸਮਾਗਮ ਵਿੱਚ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਇਕ ਰਾਸ਼ਟਰ ਇਕ ਰਾਸ਼ਨ ਕਾਰਡ, ਜਲ ਜੀਵਨ ਮਿਸ਼ਨ, ਪੋਸ਼ਣ ਅਭਿਆਨ ਆਦਿ ਦੇ ਲਾਭਪਾਤਰੀਆਂ ਸ਼ਾਮਲ ਹੋਣਗੇੇ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸੈਮੀਨਾਰ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਯਤਨ ਕਰਨ। ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਨੂੰ ਵਧੀਆ ਢੰਗ ਨਾਲ ਮਨਾਉਣ ਲਈ ਵੱਖ ਵੱੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।
ਇਸ ਮੌਕੇ ਪ੍ਰਿੰਸਪੀਲ ਮੈਡੀਕਲ ਕਾਲਜ ਸ੍ਰੀ ਰਾਜਵੀ ਦੇਵਗਨ, ਡਾ: ਕੇ:ਡੀ ਸਿੰਘ, ਸ੍ਰੀ ਪੁਨੀਤ ਭਸੀਨ ਐਕਸੀਅਨ ਵਾਟਰ ਸਪਲਾਈ, ਮਨਦੀਪ ਸਿੰਘ ਐਕਸੀਅਨ ਵਾਟਰ ਸਪਲਾਈ, ਜਿਲ੍ਹਾ ਸੂਚਨਾ ਅਫਸਰ ਸ੍ਰ ਰਣਜੀਤ ਸਿੰਘ, ਇੰਜ: ਮਨਦੀਪ ਸਿੰਘ ਐਡੀਸ਼ਨਲ ਐਸ:ਈ ਪੀ:ਐਸ:ਪੀ:ਸੀ:ਐਲ, ਖੁਸ਼ਮੀਤ ਕੌਰ ਸੀ:ਡੀ:ਪੀ:ਓ ਰਈਆ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।
75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਣਬੀਰ ਮੁੱਧਲ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।