ਬਰਨਾਲਾ, 16 ਅਕਤੂਬਰ 2021
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਮਦਰ ਟੀਚਰ ਸਕੂਲ ਬਰਨਾਲਾ ਦੇ ਸਹਿਯੋਗ ਨਾਲ ਜ਼ਿਲ੍ਹਾ ਕੋਰਟ ਕੰਪਲੈਕਸ ਬਰਨਾਲਾ ਵਿਖੇ ਇੱਕ ਨੁੱਕੜ ਨਾਟਕ (ਸਟਰੀਟ ਪਲੇਅ) ਦਾ ਆਯੋਜਨ ਕੀਤਾ ਗਿਆ। ਇਸ ਨੁੱਕੜ ਨਾਟਕ ਦਾ ਮੁੱਖ ਮੰਤਵ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਸੀ। ਇਸ ਨੁੱਕੜ ਨਾਟਕ ਦੌਰਾਨ ਵਿਦਿਆਰਥੀ ਕਲਾਕਾਰਾਂ ਨੇ ਬਹੁਤ ਹੀ ਸ਼ਲਾਘਾਯੋਗ ਢੰਗ ਨਾਲ ਆਪਣੀ ਭੂਮਿਕਾ ਨਿਭਾਈ ਅਤੇ ਉੱਥੇ ਮੌਜੂਦ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਬਹੁਤ ਹੀ ਵਧੀਆਂ ਢੰਗ ਨਾਲ ਜਾਣਕਾਰੀ ਦਿੱਤੀ।
ਮਾਨਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ, ਵਕੀਲ ਸਾਹਿਬਾਨ ਸਮੇਤ ਉਨ੍ਹਾਂ ਦੇ ਕਲਰਕ, ਆਮ ਜਨਤਾ, ਜੋ ਉੱਥੇ ਮੌਜੂਦ ਸਨ, ਸਭ ਨੇ ਨੁੱਕੜ ਨਾਟਕ ਵਿੱਚ ਵਿਦਿਆਰਥੀ ਕਲਾਕਾਰਾਂ ਦੀ ਕਾਰਗੁਜ਼ਾਰੀ ਦੇਖੀ ਅਤੇ ਵਿਦਿਆਰਥੀ ਕਲਾਕਾਰਾਂ ਦੀ ਕਾਰਗੁਜ਼ਾਰੀ ਦੀ ਬਹੁਤ ਪ੍ਰਸ਼ੰਸਾ ਕੀਤੀ, ਜਿਸ ਨਾਲ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਲਈ ਲੋਕਾਂ ਨੂੰ ਇੱਕ ਸਪਸ਼ਟ ਸੰਦੇਸ ਦਿੱਤਾ ਗਿਆ।
ਮਾਨਯੋਗ ਚੇਅਰਮੈਨ ਜੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਗੁਰੂ ਗੋਬਿੰਦ ਸਿੰਘ ਕਾਲਜ਼ ਸੰਘੇੜਾ ਦੇ ਵਿਦਿਆਰਥੀਆਂ ਵੱਲੋਂ ਮਹਿਲ ਕਲਾ ਦੇ ਬੱਸ ਸਟੈਂਡ ਵਿਖੇ ਨੁੱਕੜ ਨਾਟਕ ਦਾ ਆਯੋਜ਼ਨ ਕੀਤਾ ਗਿਆ ਅਤੇ ਆਮ ਜਨਤਾ ਨੂੰ ਨਸ਼ਿਆ ਦੀ ਵਰਤੋਂ ਕਰਨ ਨਾਲ ਸ਼ਰੀਰਕ ਅਤੇ ਮਾਨਸਿਕ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਅੰਤ ਵਿੱਚ ਮਾਨਯੋਗ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਦੱਸਿਆ ਗਿਆ ਕਿ ਨਾਲਸਾ-ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਮਿਤੀ 2 ਅਕਤੂਬਰ ਤੋਂ 14 ਨਵੰਬਰ 2021 ਅਤੇ ਕਾਨੂੰਨੀ ਸੇਵਾਵਾਂ ਹਫ਼ਤਾ ਮਿਤੀ 8 ਨਵੰਬਰ ਤੋਂ 14 ਨਵੰਬਰ, ਮਨਾਇਆ ਜਾ ਰਿਹਾ ਹੈ ਅਤੇ ਇਹ ਦੋਵੇਂ ਨੁੱਕੜ ਨਾਟਕ ਵੀ ਇਸੇ ਦਾ ਹੀ ਹਿੱਸਾ ਹਨ।