ਬਾਬਾ ਸਾਹਿਬ ਦੇ ਮਹਾਨ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ: ਅਮਿਤ ਬੈਂਬੀ

AMIT BEMBI
ਬਾਬਾ ਸਾਹਿਬ ਦੇ ਮਹਾਨ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ: ਅਮਿਤ ਬੈਂਬੀ
ਆਜ਼ਾਦੀ ਦਾ ਅੰਮਿ੍ਤ ਮਹਾਂਉੁਤਸਵ 
ਪ੍ਰੀਨਿਰਵਾਣ ਦਿਵਸ ਮੌਕੇ ਡਾ. ਬੀ. ਆਰ. ਅੰਬੇਦਕਰ ਨੂੰ ਸ਼ਰਧਾਂਜਲੀ ਭੇਟ

ਬਰਨਾਲਾ, 6 ਦਸੰਬਰ 2021

ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਸ੍ਰੀ ਅਮਿਤ ਬੈਂਬੀ ਨੇ ਸੱਦਾ ਦਿੱਤਾ ਕਿ ਸਭ ਲਈ ਬਰਾਬਰਤਾ ਵਾਲਾ ਸਮਾਜ ਸਿਰਜਣ ਲਈ ਪੂਰੀ ਸ਼ਿੱਦਤ ਨਾਲ ਉਪਰਾਲੇ ਕੀਤੇ ਜਾਣ,  ਇਹੀ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਇਹ ਪ੍ਰਗਟਾਵਾ ਉਨਾਂ ਭਾਰਤ ਰਤਨ ਡਾ. ਬੀ. ਆਰ. ਅੰਬੇਦਕਰ ਦੇ ਪ੍ਰੀਨਿਰਵਾਣ ਦਿਵਸ ਮੌਕੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅੰਬੇਦਕਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੀਤਾ। ਇਸ ਮੌਕੇ ਉਨਾਂ ਡਾ. ਅੰਬੇਦਕਰ ਦੇ ਬੁੱਤ ’ਤੇ ਫੁੱਲ ਮਾਲਾ ਅਰਪਿਤ ਕੀਤੀ ਅਤੇ ਇਸ ਮਗਰੋਂ ਕਾਨਫਰੰਸ ਹਾਲ ਵਿਖੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਦੇਸ਼ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਬਾਬਾ ਸਾਹਿਬ ਵੱਲੋਂ ਪਾਏ ਗਏ ਮਹਾਨ ਯੋਗਦਾਨ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਉਨਾਂ ਕਿਹਾ ਕਿ ਬਾਬਾ ਸਾਹਿਬ ਮਹਾਨ ਵਿਦਵਾਨ, ਨਿਆਂ ਪਸੰਦ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਤੇ ਆਦਰਸ਼ਵਾਦੀ ਨੇਤਾ ਸਨ। ਉਨਾਂ ਕਿਹਾ ਕਿ ਸਾਨੂੰ ਸਭ ਨੂੰ ਉਨਾਂ ਦੀ ਸੋਚ ’ਤੇ ਪਹਿਰਾ ਦੇਣਾ ਚਾਹੀਦਾ ਹੈ।

ਇਸ ਮੌਕੇ ਤਹਿਸੀਲ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਬਰਨਾਲਾ ਮੋਨੂੰ ਗਰਗ,  ਸਤੀਸ਼ ਕੁਮਾਰ, ਦਵਿੰਦਰਪਾਲ ਸਿੰਘ, ਗੁਰਨਾਮ ਸਿੰਘ, ਸਮਾਜਸੇਵੀ ਵਿਕਰਮ ਸਿੰਘ, ਹਰਪਾਲ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਵੰਤ ਸਿੰਘ ਤੇ ਹੋਰ ਹਾਜ਼ਰ ਸਨ।

Spread the love