ਬਾਂਸਲ ਆਟੋਮੋਬਾਈਲਜ਼ ਬਰਨਾਲਾ ਦੇ ਸਟਾਫ਼ ਵੱਲੋਂ ਵੋਟਰ ਜਾਗਰੂਕਤਾ ਅਤੇ ਸਵੀਪ ਤਹਿਤ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਲਿਆ ਪ੍ਰਣ

SVEEP
ਬਾਂਸਲ ਆਟੋਮੋਬਾਈਲਜ਼ ਬਰਨਾਲਾ ਦੇ ਸਟਾਫ਼ ਵੱਲੋਂ ਵੋਟਰ ਜਾਗਰੂਕਤਾ ਅਤੇ ਸਵੀਪ ਤਹਿਤ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਲਿਆ ਪ੍ਰਣ
ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਤੇ ਵੋਟਰ ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਬਰਨਾਲਾ, 5 ਜਨਵਰੀ 2022

ਜ਼ਿਲਾ ਬਰਨਾਲਾ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਵੀਪ ਤਹਿਤ ਵੱਖ-ਵੱਖ ਤਰੀਕਿਆਂ ਰਾਹੀਂ ਵੋਟਰਾਂ ਨੂੰ ਆਪਣੀ ਵੋਟ ਦਾ ਸਹੀ ਤਰੀਕੇ ਨਾਲ ਇਸਤੇਮਾਲ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਵਿੱਚ ਆਪਣੀ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ।

ਹੋਰ ਪੜ੍ਹੋ :-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਦੀ ਕਾਪੀ ਸਿਆਸੀ ਪਾਰਟੀਆਂ ਨਾਲ ਸਾਂਝੀ

ਅੱਜ ਸਥਾਨਕ ਬਾਂਸਲ ਆਟੋਮੋਬਾਈਲਜ਼ ਵਿਖੇ ਸਟਾਫ਼ ਵਿੱਚ ਕੰਮ ਕਰ ਰਹੇ ਵਰਕਰਾਂ, ਟੈਕਨੀਸ਼ੀਅਨਾਂ, ਮਕੈਨਿਕਾਂ ਆਦਿ ਨੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਵੀਪ ਤਹਿਤ ਪ੍ਰੋਗਰਾਮ ਕਰਵਾ ਕੇ ਵੋਟ ਦੀ ਸਹੀ ਤਰੀਕੇ ਨਾਲ ਵਰਤੋਂ ਕਰਨ ਅਤੇ ਬਿਨਾਂ ਕਿਸੇ ਲਾਲਚ ਅਤੇ ਭੈਅ ਤੋਂ ਵੋਟ ਪਾਉਣ ਦਾ ਪ੍ਰਣ ਲਿਆ।

ਇਸ ਤੋਂ ਇਲਾਵਾ ਜ਼ਿਲ੍ਹੇ ਭਰ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਗਈ ਵੋਟਰ ਜਾਗਰੂਕਤਾ ਵੈਨ ਵੱਲੋਂ ਪਿੰਡ ਜੈਮਲ ਸਿੰਘ ਵਾਲਾ, ਦਰਾਜ ਅਤੇ ਤਪਾ ਵਿਖੇ ਵੋਟਰਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਵੈਨ ਰਾਹੀਂ ਵੋਟਰਾਂ ਨੂੰ ਵੋਟਰ ਰਜਿਸਟ੍ਰੇਸ਼ਨ, ਸੀ ਵਿਜਿਲ, ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ, ਉਡਣੇ ਦਸਤੇ ਬਾਰੇ, ਈਵੀਐਮ ਅਤੇ ਵੀਵੀਪੈਟ ਦੀ ਕਾਰਗੁਜ਼ਾਰੀ, ਚੋਣਾਂ ਸਬੰਧੀ ਮੋਬਾਈਲ ਐਪਜ਼ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।