ਫਾਜ਼ਿਲਕਾ, 15 ਮਾਰਚ 2022
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ `ਤਹਿਤ ਜ਼ਿਲ੍ਹਾ ਸਿਖਿਆ ਅਫਸਰ (ਸੈ.ਸਿ) ਡਾ. ਸੁਖਵੀਰ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਸਟੇਅਰਿੰਗ ਕਮੇਟੀ ਦੀ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦਾ ਉਦੇਸ਼ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਿਪੁੰਨ ਭਾਰਤ ਮਿਸ਼ਨ ਤਹਿਤ ਪ੍ਰੀ-ਪ੍ਰਾਇਮਰੀ ਤੋਂ ਤੀਸਰੀ ਜਮਾਤ ਦੇ ਵਿਦਿਆਰਥੀਆਂ ਅੰਦਰ ਮੁੱਢਲੀਆਂ ਕੁਸ਼ਲਤਾਵਾਂ ਵਿਚ ਨਿੁਪੰਨਤਾ ਲਿਆਉਣੀ ਹੈ।
ਹੋਰ ਪੜ੍ਹੋ :-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਹੋਲੀ ਹਰਬਸ ਲਈ ਇੰਟਰਵਿਊ ਅੱਜ
ਜ਼ਿਲ੍ਹਾ ਸਿਖਿਆ ਅਫਸਰ ਡਾ. ਬੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਪੁੰਨ (ਨੈਸ਼ਨਲ ਇਨਿਸ਼ਿਏਟਿਵ ਫਾਰ ਪ੍ਰੋਫੀਸੈਂਬੀ ਇਨ ਰੀਡਿੰਗ ਵਿਦ ਅੰਡਰਸਟੈਟਿੰਗ ਤੇ ਨੁਮੈਰੇਸੀ) ਮਿਸ਼ਨ ਤਹਿਤ ਮੁਢਲੀਆਂ ਕੁਸ਼ਲਤਾਵਾਂ ਦੇ ਗਿਆਨ ਤੋਂ ਵਾਂਝੇ ਬੱਚਿਆਂ ਦੀਆਂ ਬੁਨਿਆਦੀ ਕੁਸ਼ਲਤਾਵਾਂ `ਤੇ ਵਿਸ਼ੇਸ਼ ਤਵਜੋਂ ਦਿੰਦਿਆਂ ਉਨ੍ਹਾਂ ਨੂੰ ਨਿਪੁੰਨ ਬਣਾਉਣਾ ਹੈ।ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਦਾ ਮੰਤਵ ਪ੍ਰੀ-ਪ੍ਰਾਇਮਰੀ, ਜਮਾਤ-1, ਜਮਾਤ 2 ਅਤੇ ਜਮਾਤ 3 ਤੱਕ ਦੇ ਬੱਚਿਆਂ ਅੰਦਰ ਉਮਰ ਦੇ ਮੁਤਾਬਕ ਸਾਰੀਆਂ ਬੁਨਿਆਦੀ ਕੁਸ਼ਲਤਾਵਾਂ ਪੈਦਾ ਕਰਨਾ ਹੈ।
ਜ਼ਿਲ੍ਹਾ ਸਿਖਿਆ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਸਟੇਅਰਿੰਗ ਕਮੇਟੀ ਦੀ ਪਲੇਠੀ ਮੀਟਿੰਗ ਹੋਈ ਹੈ।ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਹਰੇਕ ਤਿੰਨ ਮਹੀਨਿਆਂ ਬਾਅਦ ਹੋਵੇਗੀ ਜਿਸ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਸ਼ਮੂਲੀਅਤ ਕਰਦਿਆਂ ਬੱਚਿਆਂ `ਚ ਗੁਣਾਤਮਕ ਸਿਖਿਆ ਨੂੰ ਭਰਪੂਰ ਕਰਨ ਲਈ ਸਾਰਥਕ ਉਪਰਾਲੇ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਦੌਰਾਨ ਤਿੰਨ ਮਹੀਨਿਆਂ `ਚ ਕੀਤੀਆਂ ਗਈਆਂ ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਡੀ.ਈ.ਓ ਮੈਡਮ ਅੰਜੂ ਸੇਠੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਹਰਮੇਲ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਹਰਦੀਪ ਕੌਰ, ਮੈਡਮ ਸੀਮਾ ਡਾਈਟ ਪ੍ਰਿੰਸੀਪਲ, ਡਾ. ਅਮਿਤ ਗੁਗਲਾਨੀ, ਸਮਾਜਿਕ ਸੁਰੱਖਿਆ ਵਿਭਾਗ ਤੋਂ ਹਰਭਜਨ ਤੇ ਨਵਨੀਤ ਕੌਰ ਤੋਂ ਇਲਾਵਾ ਸਮੂਹ ਬਲਾਕ ਪ੍ਰਾਇਮਰੀ ਸਿਖਿਆ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।