ਸਰਕਾਰੀ ਕਾਲਜ ਡੇਰਾਬੱਸੀ ਵਿਖੇ ਕਰਵਾਇਆ ਸੁੰਦਰ ਲਿਖਾਈ ਮੁਕਾਬਲਾ

ਐਸ ਏ ਐਸ ਨਗਰ, 4 ਨਵੰਬਰ :-  

ਸਰਕਾਰੀ ਕਾਲਜ ਡੇਰਾਬੱਸੀ ਵਿਖੇ ਅੱਜ ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਪੰਜਾਬੀ ਮਾਹ ਦੇ ਮੱਦੇਨਜ਼ਰ ਕਾਲਜ ਵਿਖੇ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਦੀ ਲੜੀ ਦੀ ਸ਼ੁਰੂਆਤ ਵਜੋਂ ਕਰਵਾਇਆ ਗਿਆ। ਡਾ. ਗੁਰਪ੍ਰੀਤ ਕੌਰ ਦੀ ਦੇਖ ਰੇਖ ਹੇਠ ਕਰਵਾਏ ਗਏ ਇਸ ਸੁੰਦਰ ਲਿਖਾਈ ਮੁਕਾਬਲੇ ਵਿਚ ਕੁੱਲ 30 ਵਿਦਿਆਰਥੀਆਂ ਨੇ ਭਾਗ ਲਿਆ। ਅੱਖਰਾਂ ਦੀ ਬਨਾਵਟ ਅਤੇ ਸਾਫ਼ ਲਿਖਾਈ ਦੇ ਅਧਾਰ ਉੱਪਰ ਵਿਦਿਆਰਥੀਆਂ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਲਈ ਚੁਣਿਆਂ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥਣ ਕੋਮਲ ਦੇਵੀ ਨੇ ਪਹਿਲਾ, ਰਸ਼ਮੀ ਸ਼ਰਮਾ ਨੇ ਦੂਜਾ ਅਤੇ ਸਿਮਰਨ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਜੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਲਈ ਆਉਣ ਵਾਲੇ ਦਿਨਾਂ ਵਿਚ ਵੀ ਕਾਲਜ ਵਿਚ ਵਿਸ਼ੇਸ਼ ਲੈਕਚਰ, ਪੋਸਟਰ ਮੇਕਿੰਗ, ਨਾਹਰਾ ਲੇਖਣ, ਕਵਿਤਾ/ਲੇਖ ਰਚਨਾ ਮੁਕਾਬਲਾ ਆਦਿ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਸ੍ਰੀਮਤੀ ਭੁਪਿੰਦਰ ਕੌਰ ਅਤੇ ਪ੍ਰੋ. ਅਵਤਾਰ ਸਿੰਘ ਵੀ ਹਾਜ਼ਰ ਸਨ।

Spread the love