5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਆਧਾਰ ਕਾਰਡ ਲਾਜ਼ਮੀ ਬਣਾਉਣ ਦੀ ਅਪੀਲ
ਫਿਰੋਜ਼ਪੁਰ, 14 ਦਸੰਬਰ 2022
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸਾਗਰ ਸੇਤੀਆ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਧਾਰ ਕਾਰਡ ਦੇ ਕਾਰਜਾਂ ਦੀ ਪ੍ਰਗਤੀ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਹੋਰ ਪੜ੍ਹੋ – ਸਿਹਤ ਵਿਭਾਗ ਵੱਲੋਂ ਪਿੰਡ ਗਹਿਲ ‘ਚ ਮੋਤੀਆ ਮੁਕਤ ਅਭਿਆਨ ਤਹਿਤ ਅੱਖਾਂ ਦਾ ਜਾਂਚ ਕੈਂਪ ਅੱਜ
ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸਾਗਰ ਸੇਤੀਆ ਨੇ ਅਧਿਕਾਰੀਆਂ ਨੂੰ 5 ਤੋਂ 15 ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਨੂੰ ਬਾਇਓਮੈਟਰਿਕ ਕਰਨਾ ਲਾਜ਼ਮੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਆਧਾਰ ਕਾਰਡ ਲਾਜ਼ਮੀ ਬਣਵਾਇਆ ਜਾਵੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਰਾਜੀਵ ਛਾਬੜਾ, ਐਸ.ਪੀ. ਸ੍ਰੀ ਸੋਹਨ ਲਾਲ, ਸੇਵਾ ਕੇਂਦਰ ਤੋਂ ਸ੍ਰੀ ਤਲਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।