ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਹੋਣ ਨਾਲ ਕਿਸਾਨਾਂ ਦੀ ਹੋਈ ਜਿੱਤ – ਸੋਨੀ

ਕਿਸਾਨਾਂ ਦੀ ਹੋਈ ਜਿੱਤ - ਸੋਨੀ
ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਹੋਣ ਨਾਲ ਕਿਸਾਨਾਂ ਦੀ ਹੋਈ ਜਿੱਤ - ਸੋਨੀ
ਵਾਰਡ ਨੰਬਰ 70 ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਮਸ਼ਾਨਘਾਟ ਦੇ ਕੰਮ ਦੀ ਕੀਤੀ ਸ਼ੁਰੂਆਤ
ਗੁਰੂਦੁਆਰਾ ਗੁਰੂ ਨਾਨਕ ਪਰਿਵਾਰ ਨੂੰ ਹਾਲ ਦੀ ਉਸਾਰੀ ਲਈ ਦਿੱਤਾ 2.50 ਲੱਖ ਰੁਪਏ ਦਾ ਚੈਕ

ਅੰਮ੍ਰਿਤਸਰ 19 ਨਵੰਬਰ 2021 

ਕੇਂਦਰ ਸਰਕਾਰ ਵਲੋਂ ਕਰੀਬ ਪਿਛਲੇ ਇਕ ਸਾਲ ਤੋਂ ਤਿੰਨੇ ਖੇਤੀ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਧਰਨੇ ਤੇ ਬੈਠੇ ਕਿਸਾਨਾਂ ਦੀ ਜਿੱਤ ਹੋਈ ਹੈ ਅਤੇ ਕੇਂਦਰ ਸਰਕਾਰ ਨੂੰ ਆਖਿਰ ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਕਰਨੇ ਪਏ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਕਰਦਿਆਂ ਕਿਹਾ ਕਿ ਅੱਜ ਦਾ ਇਹ ਦਿਨ ਬਹੁਤ ਹੀ ਇਤਿਹਾਸਕ ਦਿਨ ਹੈ ਅਤੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਨਾਂ ਕਾਨੂੰਨਾਂ ਨੂੰ ਰੱਦ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ।

ਹੋਰ ਪੜ੍ਹੋ :-ਡਾ. ਵੇਰਕਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਸ੍ਰੀ ਸੋਨੀ ਨੇ ਕਿਹਾ ਕਿ ਇਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਬੇ ਸਮੇਂ ਤੋਂ ਸਾਡੇ ਕਿਸਾਨ ਦਿੱਲੀ ਬਾਰਡਰ ਤੇ ਧਰਨਿਆਂ ਤੇ ਬੈਠੇ ਹੋਏ ਸੀ ਅਤੇ ਕਰੀਬ 700 ਕਿਸਾਨਾਂ ਨੇ ਇਸ ਅੰਦੋਲਨ ਦੌਰਾਨ ਆਪਣੀ ਸ਼ਹੀਦੀ ਵੀ ਦਿੱਤੀ ਹੈ। ਉਨਾਂ ਕਿਹਾ ਕਿ ਕੇਂਦਰ ਨੂੰ ਇਹ ਪਹਿਲਾਂ ਹੀ ਕਾਲੇ ਕਾਨੂੰਨ ਵਾਪਿਸ ਲੈ ਲਏ ਜਾਣੇ ਚਾਹੀਦੇ ਸਨ। ਸ੍ਰੀ ਸੋਨੀ ਨੇ ਕਿਹਾ ਕਿ ਭਾਵੇਂ ਇਹ ਅੰਦੋਲਨ ਲੰਬਾ ਚਲਿਆ ਹੈ ਪਰੰਤੂ ਆਖਿਰ ਕਿਸਾਨਾਂ ਦੀ ਹੀ ਜਿੱਤ ਹੋਈ ਹੈ। ਉਨਾਂ ਕਿਹਾ ਕਿ ਦੇਸ਼ ਦੀ ਆਜਾਦੀ ਲਈ ਵੀ ਸਭ ਤੋਂ ਪਹਿਲਾਂ ਅੰਦੋਲਨ ਪੰਜਾਬ ਤੋਂ ਹੀ ਸ਼ੁਰੂ ਹੋਏ ਸਨ। ਸ੍ਰੀ ਸੋਨੀ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਤਾਂ ਪਹਿਲਾਂ ਹੀ ਇਹ ਤਿੰਨੇ ਕਾਨੂੰਨ ਮੁੱਢੋਂ ਹੀ ਰੱਦ ਕਰ ਦਿੱਤੇ ਸਨ। ਇਕ ਸਵਾਲ ਦੇ ਜਵਾਬ ਵਿੱਚ ਸ੍ਰੀ ਸੋਨੀ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਕਾਂਗਰਸ ਫਿਰ ਸੱਤਾ ਵਿੱਚ ਆਵੇਗੀ।

ਸ੍ਰੀ ਸੋਨੀ ਵਲੋਂ ਵਾਰਡ ਨੰਬਰ 70 ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਮਸ਼ਾਨਘਾਟ ਦੇ ਕੰਮ ਦੀ ਕੀਤੀ ਸ਼ੁਰੂਆਤ ਕਰਵਾਈ ਅਤੇ ਵਾਰਡ ਨੰਬਰ 70 ਵਿਖੇ ਹੀ ਗੁਰੂਦੁਆਰਾ ਗੁਰੂ ਨਾਨਕ ਪਰਿਵਾਰ ਨੂੰ ਹਾਲ ਦੀ ਉਸਾਰੀ ਲਈ 2.50 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ।  ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ 95 ਫੀਸਦੀ ਤੋਂ ਜਿਆਦਾ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਜਲਦ ਹੀ ਮੁਕੰਮਲ ਕਰ ਦਿੱਤੇ ਜਾਣਗੇ। ਇਸ ਮੌਕੇ ਸ੍ਰੀ ਸੋਨੀ ਨੂੰ ਗੁਰੂਦੁਆਰਾ ਕਮੇਟੀ ਵਲੋਂ ਸਰੋਪਾ ਪਾ ਕੇ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਕੌਂਸਲਰ ਸ੍ਰੀ ਵਿਕਾਸ ਸੋਨੀਸ੍ਰੀ ਪਰਮਜੀਤ ਸਿੰਘ ਚੋਪੜਾਸ: ਲਖਵਿੰਦਰ ਸਿੰਘਸ੍ਰੀ ਰਮਨ ਵਿਰਕਸ: ਜਸਬੀਰ ਸਿੰਘ ਸਾਬੀਸ: ਬਲਵਿੰਦਰ ਸਿੰਘ ਚੌਧਰਸ੍ਰੀ ਕਮਲ ਪਹਿਲਵਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਕੈਪਸ਼ਨ : ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਵਾਰਡ ਨੰਬਰ 70 ਵਿਖੇ ਰੀਬਨ ਕਟ ਕੇ ਸ਼ਮਸ਼ਾਨਘਾਟ ਦੇ ਕੰਮਾਂ ਦੀ ਸ਼ੁਰੂਆਰ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਸ੍ਰੀ ਵਿਕਾਸ ਸੋਨੀ ਕੌਂਸਲਰ

Spread the love