ਡੀ.ਏ.ਪੀ.ਖਾਦ ਦੀ ਕਾਲਾਬਜ਼ਾਰੀ ਕਰਨ ਵਾਲੇ ਡੀਲਰਾਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਵਧੀਕ ਡਿਪਟੀ ਕਮਿਸ਼ਨਰ

Mr. Amarjeet Bains
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਭਗਵਾਨ ਮਹਾਂਵੀਰ ਜੈਯੰਤੀ ਮੌਕੇ 14 ਅਪ੍ਰੈਲ ਨੂੰ ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ’ਤੇ ਵਿਕਰੀ ਦੀ ਪਾਬੰਦੀ
ਕਿਹਾ, ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਸਪਲਾਈ ਸਰਕਾਰੀ ਮਾਪਦੰਡਾਂ ਅਨੁਸਾਰ ਕੀਤੀ ਜਾਵੇ
ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਡੀ.ਏ.ਪੀ.ਖਾਦ ਦੀ ਸਪਲਾਈ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਪਾਬੰਦ : ਮੁੱਖ ਖੇਤੀਬਾੜੀ ਅਫ਼ਸਰ

ਜਲੰਧਰ, 25 ਅਕਤੂਬਰ 2021

ਜ਼ਿਲਾ ਜਲੰਧਰ ਵਿੱਚ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਸਪਲਾਈ ਸੁਚਾਰੂ ਢੰਗ ਨਾਲ ਕਰਨ ਵਾਸਤੇ ਵਧੀਕ ਡਿਪਟੀ ਕਮਿਸ਼ਨਰ, ਜਲੰਧਰ (ਜਨਰਲ) ਸ਼੍ਰੀ ਅਮਰਜੀਤ ਬੈਂਸ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ, ਜਲੰਧਰ ਡਾ. ਜਸਵੰਤ ਰਾਏ ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਤੋਂ ਆਏ ਅਧਿਕਾਰੀ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਅਧੀਨ ਸਹਿਕਾਰੀ ਸਭਾਵਾਂ ਅਤੇ ਪ੍ਰਾਈਵੇਟ ਡੀਲਰਾਂ ਰਾਹੀਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਸਪਲਾਈ ਸਰਕਾਰੀ ਮਾਪਦੰਡਾਂ ਅਨੁਸਾਰ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ।

ਹੋਰ ਪੜ੍ਹੋ :-ਪਰਮਜੀਤ ਕੈਂਥ ਦੀ ਅਗਵਾਈ ਹੇਠ ਲਖਬੀਰ ਸਿੰਘ ਦਾ ਪਰਿਵਾਰ ਦਿੱਲੀ ਵਿਖੇ ਐਸ.ਸੀ ਕਮਿਸ਼ਨ ਨੂੰ ਮਿਲਿਆ

ਵਧੀਕ ਡਿਪਟੀ ਕਮਿਸ਼ਨਰ ਨੇ ਸਹਿਕਾਰੀ ਸਭਾਵਾਂ ਰਾਹੀਂ ਡੀ.ਏ.ਪੀ ਖਾਦ ਦੀ ਸਪਲਾਈ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਹਾੜੀ ਸੀਜ਼ਨ ਲਈ 10486 ਮੀਟਰਿਕ ਟਨ ਡੀ.ਏ.ਪੀ.ਖਾਦ ਸਹਿਕਾਰੀ ਸਭਾਵਾਂ ਕੋਲ ਪੁੱਜ ਚੁੱਕੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਹਿਕਾਰੀ ਸਭਾਵਾਂ ਵਲੋਂ ਤੁਰੰਤ ਪੀ.ਓ.ਐਸ. ਮਸ਼ੀਨਾਂ ਵਿੱਚ ਪਿਆ ਅਤੇ ਪਹਿਲਾਂ ਹੀ ਵਿੱਕ ਚੁੱਕੇ ਡੀ.ਏ.ਪੀ.ਖਾਦ ਦੇ ਸਟਾਕ ਨੂੰ ਨਿੱਲ ਕੀਤਾ ਜਾਵੇ ਤਾਂ ਜੋ ਇਸ ਖਾਦ ਦੀ ਹੋਰ ਸਪਲਾਈ ਸਬੰਧੀ ਸਰਕਾਰ ਨੂੰ ਕਿਹਾ ਜਾ ਸਕੇ।

ਉਨ੍ਹਾਂ ਜ਼ਿਲ੍ਹੇ ਅਧੀਨ ਸਮੂਹ ਪ੍ਰਾਈਵੇਟ ਡੀਲਰਾਂ ਨੂੰ ਖਾਦ ਦਾ ਸਟੋਰ ਸਟਾਕ ਬੋਰਡ ’ਤੇ ਰੋਜ਼ਾਨਾ ਮੈਨਟੇਨ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਹ ਨਿਸ਼ਚਿਤ ਕੀਤਾ ਜਾਵੇ ਕਿ ਕੋਈ ਡੀਲਰ ਖਾਦ ਦੀ ਕਾਲਾਬਾਜ਼ਾਰੀ ਨਾ ਕਰੇ ਅਤੇ ਸਹੀ ਰੇਟ ’ਤੇ ਹੀ ਕਿਸਾਨਾਂ ਨੂੰ ਖਾਦ ਦੀ ਵਿਕਰੀ ਕੀਤੀ ਜਾਵੇ। ਸ਼੍ਰੀ ਬੈਂਸ ਨੇ ਕਿਹਾ ਕਿ ਅਜਿਹਾ ਨਾ ਕਰਨ ’ਤੇ ਸਰਕਾਰੀ ਨਿਯਮਾਂ ਅਤੇ ਖਾਦ ਕੁਆਲਟੀ ਕੰਟਰੋਲ ਐਕਟ ਦੀ ਉਲਘੰਣਾ ਕਰਨ ਵਾਲੇ ਡੀਲਰਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ  ਹਰੇਕ ਖਾਦ ਵਿਕਰੇਤਾ ਦੀ ਦੁਕਾਨ ’ਤੇ ਹਲਕਾ ਬਲਾਕ ਖੇਤੀਬਾੜੀ ਅਫ਼ਸਰ ਜਾਂ ਖੇਤੀਬਾੜੀ ਵਿਕਾਸ ਅਫ਼ਸਰ ਦਾ ਮੋਬਾਇਲ ਨੰਬਰ ਜ਼ਰੂਰ ਦਰਸਾਇਆ ਜਾਵੇ ਤਾਂ ਜੋ ਲੋੜ ਪੈਣ ’ਤੇ ਕਿਸਾਨ ਵੱਲੋਂ ਸ਼ਿਕਾਇਤ ਦਰਜ ਕਰਵਾਈ ਜਾ ਸਕੇ।

ਇਸ ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ, ਜਲੰਧਰ ਡਾ.ਜਸਵੰਤ ਰਾਏ ਨੇ ਦੱਸਿਆ ਕਿ ਭੱਵਿਖ ਵਿੱਚ ਡੀ.ਏ.ਪੀ ਖਾਦ ਦੇ ਰੈਕ ਲੱਗਣ ਦੀ ਸੰਭਾਵਨਾ ਹੈ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਤੱਕ ਡੀ.ਏ.ਪੀ ਖਾਦ ਦੀ ਸਪਲਾਈ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਪਾਬੰਦ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਸਬੰਧ ਵਿੱਚ ਕਿਸਾਨਾਂ ਨੂੰ ਵਧੇਰੇ ਮੁੱਲ ਜਾਂ ਖਾਦ ਦੇ ਨਾਲ ਕੋਈ ਹੋਰ ਵਸਤੂ ਦੀ ਜ਼ਬਰਦਸਤੀ ਵਿਕਰੀ ਕਰਨ ਵਾਲੇ ਡੀਲਰਾਂ ਦੀ ਸ਼ਿਕਾਇਤ ਆਉਣ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਡਾ.ਰਾਏ ਨੇ ਕਿਸਾਨਾਂ ਨੂੰ ਅਜਿਹੇ ਖਾਦ ਵਿਕਰੇਤਾਵਾਂ ਬਾਰੇ ਵਿਭਾਗ  ਦੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਸਕੇ। ਡਾ. ਜਸਵੰਤ ਰਾਏ ਨੇ ਕਿਸਾਨਾਂ ਨੂੰ ਸਲਾਹ ਦਿੰਦੇ ਹੋਏ ਕਿਹਾ ਹੈ ਕਿ ਡੀ ਏ ਪੀ ਖਾਦ ਦੇ ਬਦਲ ਦੇ ਤੌਰ ‘ਤੇ ਮਾਰਕੀਟ ਵਿੱਚ ਮਿੱਲ ਰਹੀ ਖਾਦ ਐਨ ਪੀ ਕੇ ਜਾਂ 20: 20:0 ਆਦਿ ਦੀ ਵਰਤੋਂ ਕਰਕੇ ਵੀ ਆਲੂ ਜਾਂ ਕਣਕ ਦੀ ਕਾਸ਼ਤ ਕਾਮਯਾਬੀ ਨਾਲ ਕੀਤੀ ਜਾ ਸਕਦੀ ਹੈ।

Spread the love