ਰੂਪਨਗਰ, 19 ਅਪ੍ਰੈਲ 2022
ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਮਨਾਂਉਦੇ ਹੋਏ ਰਾਜ ਪੱਧਰ ਤੋਂ ਪ੍ਰਾਪਤ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਯੋਗ ਅਗਵਾਈ ਹੇਠ ਸਿਹਤ ਵਿਭਾਗ ਰੂਪਨਗਰ ਵੱਲੋਂ ਦੂਜਾ ਬਲਾਕ ਪੱਧਰੀ ਸਿਹਤ ਮੇਲਾ ਪੀ.ਐਚ.ਸੀ. ਕੀਰਤਪੁਰ ਸਾਹਿਬ ਵਿਖੇ ਲਗਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚਾਰ ਬਲਾਕ ਪੱਧਰੀ ਸਿਹਤ ਮੇਲਿਆਂ ਦੀ ਲੜੀ ਅਧੀਨ ਅੱਜ ਦੂਜਾ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ ਗਿਆ ਜਿਸ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਦਿਆਂ ਵੱਖ-ਵੱਖ ਤਰ੍ਹਾਂ ਦੀਆਂ ਮੁਫਤ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ।
ਹੋਰ ਪੜ੍ਹੋ :-ਪਿੰਡਾ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ’ਚ ਪੂਰਾ ਕਰਕੇ ਭੇਜੇ ਜਾਣ ਵਰਤੋਂ ਸਰਟੀਫਿਕੇਟ : ਅਮਿਤ ਤਲਵਾੜ
ਉਹਨਾਂ ਦੱਸਿਆ ਕਿ ਸਿਹਤ ਮੇਲੇ ਵਿੱਚ ਮੁਫਤ ਡਾਕਟਰੀ ਸੇਵਾਵਾਂ ਜਿਵੇਂ ਕਿ ਅੱਖਾਂ ਦੇ ਚੈਕਅੱਪ, ਦੰਦਾਂ ਦੇ ਡਾਕਟਰਾਂ ਦੀਆਂ ਸੇਵਾਵਾਂ, ਅਪ੍ਰੇਸ਼ਨਾਂ ਦੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ, ਹੱਡੀਆਂ ਦੇ ਡਾਕਟਰਾਂ ਦੀਆਂ ਸੇਵਾਵਾਂ, ਅੋਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ, ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ ਉਪਲੱਬਧ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਮੁਫਤ ਲੈਬ ਟੈਸਟ, ਮੁਫਤ ਦਵਾਈਆਂ, ਸਿਹਤ ਸਿੱਖਿਆ, ਟੈਲੀ ਕੰਸਲਟੈਸ਼ਨ, ਅੰਗ ਦਾਨ ਕਰਨ ਦੇ ਫਾਰਮ ਭਰੇ ਗਏ, ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਗਏ। ਇਸ ਦੇ ਨਾਲ ਹੀ ਖੂਨਦਾਨ ਕੈਂਪ, ਕਾਂਊਸਲੰਿਗ ਦੀ ਸੁਵਿਧਾ, ਯੂਨੀਕ ਸਿਹਤ ਆਈ.ਡੀ. ਦੀ ਸੁਵਿਧਾ ਵੀ ਮੁਹੱਈਆ ਕਰਵਾਈ ਗਈ।ਮੇਲੇ ਦੋਰਾਨ ਸਿਹਤ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਜਿਵੇਂ ਕਿ ਯੁਵਕ ਮਾਮਲੇ ਅਤੇ ਖੇਡ ਵਿਭਾਗ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਚਾਇਤੀ ਰਾਜ ਵਿਭਾਗ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ ਅਤੇ ਲੋਕਾਂ ਨੂੰ ਵਿਭਾਗਾਂ ਦੀਆਂ ਵੱਖ-ਵੱਖ ਸਕੀਮਾਂ ਪ੍ਰਤੀ ਜਾਣਕਾਰੀ ਦਿੱਤੀ ਗਈ ਅਤੇ ਸਕੀਮਾਂ ਦੇ ਫਾਰਮ ਭਰੇ ਗਏ।
ਇਲਾਕੇ ਦੇ ਮੋਹਤਬਰ ਸ. ਸੋਹਣ ਸਿੰਘ ਵੱਲੋਂ ਵੀ ਸਿਹਤ ਮੇਲੇ ਵਿੱਚ ਦਿੱਤੀਆਂ ਸੇਵਾਵਾਂ ਨੂੰ ਵੇਖਦੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸੇ ਲੜੀ ਅਧੀਨ ਤੀਜਾ ਸਿਹਤ ਮੇਲਾ ਸੀ.ਐਚ.ਸੀ. ਸਿੰਘਪੁਰ, ਨੂਰਪੁਰਬੇਦੀ ਵਿਖੇ 21 ਅਪ੍ਰੈਲ ਨੂੰ ਅਤੇ ਚੋਥਾ ਤੇ ਆਖਰੀ ਸਿਹਤ ਮੇਲਾ ਸੀ.ਐਚ.ਸੀ. ਚਮਕੋਰ ਸਾਹਿਬ ਵਿਖੇ ਮਿਤੀ 22 ਅਪ੍ਰੈਲ ਨੂੰ ਲਗਾਇਆ ਜਾਵੇਗਾ। ਸਿਵਲ ਸਰਜਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਇਹਨਾਂ ਸਿਹਤ ਮੇਲਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਦਿੱਤੀਆਂ ਜਾ ਰਹੀਆਂ ਸਿਹਤ ਮੁਫਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ ਜਾਵੇ।
ਇਸ ਮੌਕੇ ਐਸ.ਐਮ.ਓ. ਕੀਰਤਪੁਰ ਸਾਹਿਬ ਡਾ. ਦਲਜੀਤ ਕੋਰ, ਮੈਡੀਕਲ ਸਪੈਸ਼ਲਿਸਟ ਡਾ. ਰਣਬੀਰ ਸਿੰਘ, ਹੱਡੀਆਂ ਰੋਗਾਂ ਦੇ ਮਾਹਿਰ ਡਾ. ਐਚ.ਐਸ. ਬੇਦੀ, ਈ.ਐਨ.ਟੀ. ਸਪੈਸ਼ਲਿਸਟ ਡਾH ਨੁਪੂਰ ਮਿੱਢਾ, ਦੰਦਾ ਦੇ ਰੋਗਾਂ ਦੇ ਮਾਹਿਰ ਡਾ. ਨਿਧੀ ਸਹੋਤਾ, ਫੀਮੇਲ ਮੈਡੀਕਲ ਅਫਸਰ ਡਾ. ਅੰਨੂ ਸ਼ਰਮਾ, ਅਪਥਾਲਮਿਕ ਅਫਸਰ ਕੁਸੁਮ ਲਤਾ, ਸਟੈਨੋ ਹਰਜਿੰਦਰ ਸਿੰਘ, ਡੀ ਪੀ.ਐਮ. ਡੋਲੀ ਸਿੰਗਲਾ, ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ਼, ਪੀ.ਐਨ.ਡੀ.ਟੀ. ਕੋਆਰਡੀਨੇਟਰ ਰਮਨਦੀਪ ਸਿੰਘ, ਐਸ.ਟੀ.ਐਸ. ਦਵਿੰਦਰਦੀਪ ਕੋਰ, ਬੀ.ਈ.ਈ. ਬਲਵੰਤ ਰਾਏ, ਭਰਤ ਕੁਮਾਰ, ਬਲਜੀਤ ਸਿੰਘ, ਪੈਰਾ ਮੈਡੀਕਲ ਸਟਾਫ ਮੈਂਬਰ ਅਤੇ ਮੇਲੇ ਵਿੱਚ ਆਏ ਆਮ ਲੋਕ ਮੌਜੂਦ ਸਨ।