ਪਟਿਆਲਾ, 4 ਮਈ 2022
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਸ.ਆਈ.ਐਸ ਸਕਿਉਰਿਟੀ ਵਿੱਚ ਸਕਿਉਰਿਟੀ ਸੁਪਰਵਾਈਜ਼ਰਾਂ ਅਤੇ ਸਕਿਉਰਿਟੀ ਗਾਰਡ ਦੀ ਭਰਤੀ ਲਈ 9 ਤੋਂ 19 ਮਈ ਤੱਕ ਬਲਾਕ ਪੱਧਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਹਰੇਕ ਬਲਾਕ ਦੇ ਬੀ.ਡੀ.ਪੀ.ਓ ਦਫ਼ਤਰ ਵਿਖੇ ਲਗਾਏ ਜਾਣਗੇ।
ਹੋਰ ਪੜ੍ਹੋ :-ਨਗਰ ਸੁਧਾਰ ਟਰੱਸਟ ਅਤੇ ਪੁੱਡਾ ਦੀਆਂ ਸਕੀਮਾਂ ਦੀ ਨਿਲਾਮੀ ਸਬੰਧੀ ਹੋਵੇ ਪੂਰਾ ਪ੍ਰਚਾਰ- ਡੀਸੀ
ਉਨ੍ਹਾਂ ਪਲੇਸਮੈਂਟ ਕੈਂਪਾਂ ਦੀ ਸਮਾਂ ਸਾਰਣੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ 9 ਮਈ ਨੂੰ ਪਲੇਸਮੈਂਟ ਕੈਂਪ ਬੀ.ਡੀ.ਪੀ.ਓ ਦਫ਼ਤਰ ਪਾਤੜਾਂ ਵਿਖੇ ਸਵੇਰੇ 10 ਵਜੇ ਲਗਾਇਆ ਜਾਵੇਗਾ। ਇਸੇ ਤਰ੍ਹਾਂ 10 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਸਮਾਣਾ, 11 ਮਈ ਨੂੰ ਬੀ.ਡੀ.ਪੀ.ਓ. ਦਫ਼ਤਰ ਨਾਭਾ, 12 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਘਨੌਰ ਤੇ 13 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਸਨੌਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ 16 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਰਾਜਪੁਰਾ, 17 ਮਈ ਨੂੰ ਬੀ.ਡੀ.ਪੀ.ਓ. ਦਫ਼ਤਰ ਸ਼ੰਭੂ, 18 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਭੁਨਰਹੇੜੀ ਅਤੇ 19 ਮਈ ਨੂੰ ਬੀ.ਡੀ.ਪੀ.ਓ. ਦਫ਼ਤਰ ਪਟਿਆਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਕੈਂਪਾਂ ਲਈ ਸੱਦਾ ਦਿੰਦਿਆ ਕਿਹਾ ਕਿ ਉਮੀਦਵਾਰ ਆਪਣੇ ਸਾਰੇ ਵਿੱਦਿਅਕ ਤੇ ਹੋਰ ਲੋੜੀਂਦੇ ਦਸਤਾਵੇਜ਼ ਲੈਕੇ ਆਪਣੇ ਇਲਾਕੇ ਦੇ ਸਬੰਧਤ ਬੀ.ਡੀ.ਪੀ.ਓ ਦਫ਼ਤਰ ਵਿਖੇ ਨਿਸ਼ਚਿਤ ਮਿਤੀ ‘ਤੇ ਸਵੇਰੇ 10 ਵਜੇ ਪਹੁੰਚਕੇ ਰੋਜ਼ਗਾਰ ਦੇ ਇਸ ਮੌਕੇ ਦਾ ਲਾਭ ਉਠਾਉਣ।