ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਬਲਾਕ ਪੱਧਰੀ ਟੂਰਨਾਮੈਂਟ

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਬਲਾਕ ਪੱਧਰੀ ਟੂਰਨਾਮੈਂਟ
ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਬਲਾਕ ਪੱਧਰੀ ਟੂਰਨਾਮੈਂਟ
ਦੌੜ ਵਿਚ ਅਵਤਾਰ ਸਿੰਘ ਅਤੇ ਅਮਨਦੀਪ ਕੌਰ ਰਹੇ ਮੋਹਰੀ

ਤਪਾ/ਬਰਨਾਲਾ, 30 ਦਸੰਬਰ 2021

ਜ਼ਿਲਾ ਬਰਨਾਲਾ ਦੇ ਪਿੰਡ ਤਾਜੋਕੇ ਵਿਖੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤਾਜੋਕੇ ਦੇ ਸਹਿਯੋਗ ਨਾਲ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਬਲਾਕ ਪੱਧਰੀ ਟੂਰਨਾਮੈਂਟ ਕਰਾਇਆ ਗਿਆ। ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਪੁੱਜੇ।

ਹੋਰ ਪੜ੍ਹੋ :-ਭਾਈ ਮਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ।

ਇਸ ਮੌਕੇ ਉਨਾਂ ਵੱਲੋਂ ਨਹਿਰੂ ਯੁਵਾ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਦੱਸਿਆ ਗਿਆ। ਟੂਰਨਾਮੈਂਟ ਵਿਚ ਵੱਖ ਵੱਖ ਕਲੱਬਾਂ ਦੇ ਮੈਂਬਰਾਂ ਨੇ ਭਾਗ ਲਿਆ।
ਇਸ ਟੂਰਨਾਮੈਂਟ ਦੌਰਾਨ ਰੱਸਾਕਸ਼ੀ, 200 ਮੀਟਰ ਅਤੇ 400 ਮੀਟਰ ਦੌੜ, ਖੋ ਖੋ ਤੇ ਲੰਬੀ ਛਾਲ ਦੇ  ਮੁਕਾਬਲੇ ਕਰਵਾਏ ਗਏ। ਮੁੰਡਿਆਂ ਦੀ ਦੌੜ ਵਿਚ ਪਹਿਲਾ ਸਥਾਨ ਅਵਤਾਰ ਸਿੰਘ ਅਤੇ ਕੁੜੀਆਂ ਦੀ ਦੌੜ ਵਿਚ ਪਹਿਲਾ ਸਥਾਨ ਅਮਨਦੀਪ ਕੌਰ ਨੇ ਹਾਸਲ ਕੀਤਾ। ਲੰਬੀ ਛਾਲ ਵਿਚ ਸੁਖਵੀਰ ਕੌਰ ਜੇਤੂ ਰਹੀ। ਇਸ ਮੌਕੇ ਮਾਸਟਰ ਕੁਲਵੰਤ ਸਿੰਘ, ਸਰਦਾਰ ਸਿੰਘ ਨੇ ਨਹਿਰੂ ਯੁਵਾ ਕੇਂਦਰ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।  ਇਸ ਮੌਕੇ ਤਰਸੇਮ ਸਿੰਘ, ਗੁਰਜੰਟ ਸਿੰਘ, ਰਵੀ ਸਿੰਘ, ਜਸਪ੍ਰੀਤ ਸਿੰਘ, ਜਗਤਾਰ ਸਿੰਘ, ਅੰਮਿ੍ਰਤ ਸਿੰਘ, ਜੀਵਨ ਸਿੰਘ, ਰਘਵੀਰ ਸਿੰਘ ਆਦਿ ਹਾਜ਼ਿਰ ਸਨ।
Spread the love