ਫਾਜਿ਼ਲਕਾ, 23 ਫਰਵਰੀ 2023
ਜਿ਼ਲ੍ਹਾ ਮੈਜਿਸਟੇ੍ਰਟ ਡਾ. ਸੇਨੂ ਦੁੱਗਲ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਵਿਸੇਸ਼ ਹੁਕਮ ਜਾਰੀ ਕਰਕੇ ਜਿ਼ਲ੍ਹਾ ਫਾਜਿ਼ਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ।
ਹੋਰ ਪੜ੍ਹੋ – ਪੰਜਾਬ ਸਰਕਾਰ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਯਤਨਸ਼ੀਲ: ਗੁਰਦੀਪ ਸਿੰਘ ਬਾਠ
ਇਹ ਹੁਕਮ 31 ਮਾਰਚ 2023 ਤੱਕ ਲਾਗੂ ਰਹਿਣਗੇ।ਜਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡ੍ਰੋਨ ਰਾਹੀਂ ਘੁਸਪੈਠ ਦੀ ਕੋਸਿਸ਼ ਹੁੰਦੀ ਹੈ ਅਤੇ ਡੀਜੇ ਦੀ ਉਚੀ ਅਵਾਜ ਵਿਚ ਹਿੰਦ ਪਾਕਿ ਸੀਮਾ ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡ੍ਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ ਜਿਸ ਕਾਰਨ ਡੋ੍ਰਨ ਗਤੀਵਿਧੀ ਦਾ ਪਤਾ ਲਗਾਉਣਾ ਮੁਸਕਿਲ ਹੋ ਜਾਂਦਾ ਹੈ। ਇਸ ਲਈ ਰਾਸ਼ਟਰੀ ਸੁਰੱਖਿਆ ਦੇ ਮੱਦੇਨਜਰ ਇਹ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦਾ ਉਲੰਘਣ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।