ਸਿੰਚਾਈ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਾਰੇ ਨਜਾਇਜ ਮੋਘੇ ਬੰਦ ਕਰਕੇ ਟੇਲਾਂ ਦੇ ਪੂਰਾ ਪਾਣੀ ਪੁੱਜਦਾ ਕਰਨ ਦੀ ਹਦਾਇਤ
ਕਿਹਾ ਨਹਿਰੀ ਪਾਣੀ ਦੀ ਚੋਰੀ ਸਹਿਣ ਨਹੀਂ ਕੀਤੀ ਜਾਵੇਗੀ
ਫਾਜਿ਼ਲਕਾ, 14 ਮਈ 2022
ਪੰਜਾਬ ਦੇ ਜਲ ਸ਼ੋ੍ਰਤ ਮੰਤਰੀ ਸ੍ਰੀ ਬ੍ਰਮ ਸ਼ੰਕਰ ਸ਼ਰਮਾ ਜਿੰਪਾ ਵੱਲੋਂ ਸੁੱਕਰਵਾਰ ਦੀ ਰਾਤ ਨਹਿਰਾਂ ਕੀਤੀ ਜਾਂਚ ਤੋਂ ਬਾਅਦ ਜਲਾਲਾਬਾਦ ਅਤੇ ਫਾਜਿ਼ਲਕਾ ਖੇਤਰ ਦੇ ਨਹਿਰਾਂ ਦੀਆਂ ਟੇਲਾਂ ਤੇ ਪੈਂਦੇ ਕਿਸਾਨਾਂ ਨੂੰ ਪੂਰਾ ਪਾਣੀ ਮਿਲਣ ਦੀ ਆਸ ਬੱਝੀ ਹੈ।ਕੈਬਨਿਟ ਮੰਤਰੀ ਨੇ ਇਸ ਮੌਕੇ ਆਖਿਆ ਹੈ ਕਿ ਨਜਾਇਜ ਮੋਘੇ ਜਾਂ ਮੋਘਿਆਂ ਨਾਲ ਭੰਨਤੋੜ ਕਿਸੇ ਵੀ ਹਾਲਤ ਵਿਚ ਬਰਦਾਸਤ ਨਹੀਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੁਰੰਤ ਨਜਾਇਜ਼ ਮੋਘੇ ਬੰਦ ਕੀਤੇ ਜਾਣ।
ਹੋਰ ਪੜ੍ਹੋ :-ਪਟਿਆਲਾ ਦੇ ਆਰਕੀਟੈਕਟਸ ਨੇ ਆਈ.ਆਈ.ਏ. ਦੀ 105ਵੀਂ ਵਰ੍ਹੇਗੰਢ ਮਨਾਈ
ਕੈਬਨਿਟ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਸਮੂਹ ਹਿੱਸੇਦਾਰਾਂ ਕਿਸਾਨਾਂ ਤੱਕ ਬਰਾਬਰ ਵੰਡ ਯਕੀਨੀ ਬਣਾਈ ਜਾਵੇਗੀ ਅਤੇ ਨਜਾਇਜ ਮੋਘੇ ਲਗਾ ਕੇ, ਜਾਂ ਮੋਘੇ ਭੰਨ ਕੇ ਜਾਂ ਨਜਾਇਜ ਪਾਇਪਾਂ ਲਗਾ ਕੇ ਪਾਣੀ ਚੋਰੀ ਕਰਨ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਹ ਬੀਤੀ ਰਾਤ ਜਲਾਲਾਬਾਦ ਅਤੇ ਫਾਜਿ਼ਲਕਾ ਹਲਕੇ ਦੀਆਂ ਨਹਿਰਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਨਹਿਰੀ ਪਾਣੀ ਸਬੰਧੀ ਸਮੱਸਿਆਵਾਂ ਸੁਣ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ, ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ, ਐਸਐਸਪੀ ਸ: ਭੁਪਿੰਦਰ ਸਿੰਘ ਸਿੱਧੂ ਵੀ ਹਾਜਰ ਸਨ।
ਕੈਬਨਿਟ ਮੰਤਰੀ ਨੇ ਇਸ ਮੌਕੇ ਖੁਦ ਨਹਿਰਾਂ ਦੇ ਅੰਦਰ ਵੜ੍ਹ ਕੇ ਨਹਿਰਾਂ ਵਿਚ ਲੱਗੇ ਮੋਘਿਆਂ ਦਾ ਮੁਆਇਨਾ ਕੀਤਾ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਰਾਜ ਵਿਚ ਹੁਣ ਨਿਜਾਮ ਬਦਲ ਚੁੱਕਿਆ ਹੈ। ਹੁਣ ਰਾਜ ਦੇ ਆਮ ਲੋਕਾਂ ਦੀ ਸਰਕਾਰ ਹੈ, ਇਸ ਲਈ ਪਾਣੀ ਚੋਰੀ ਕਰਨ ਵਾਲੇ ਪ੍ਰਭਾਵਸ਼ਾਲੀ ਲੋਕਾਂ ਤੇ ਤੁਰੰਤ ਕਾਰਵਾਈ ਕਰਦਿਆਂ ਅਜਿਹੇ ਸਾਰੇ ਨਜਾਇਜ ਮੋਘੇ ਤੁਰੰਤ ਬੰਦ ਕੀਤੇ ਜਾਣ ਤਾਂ ਜ਼ੋ ਟੇਲਾਂ ਤੱਕ ਪੂਰਾ ਪਾਣੀ ਪੁੱਜ ਸਕੇ। ਉਨ੍ਹਾਂ ਨੇ ਪਿੰਡ ਖੂੰਡ ਵਾਲਾ ਸੈਣੀਆਂ, ਪਿੰਡ ਬਾਹਮਣੀ ਵਾਲਾ ਕੋਲ, ਅਤੇ ਲਾਧੂਕਾ ਵਿਖੇ ਕਿਸਾਨਾਂ ਦੀਆਂ ਨਹਿਰੀ ਪਾਣੀ ਦੀਆਂ ਮੁਸਕਿਲਾਂ ਸੁਣੀਆਂ ਅਤੇ ਵੱਖ ਵੱਖ ਥਾਂਵਾਂ ਤੇ ਰੁਕ ਕੇ ਨਹਿਰਾਂ ਦਾ ਖੁਦ ਨੀਰਿਖਣ ਕੀਤਾ।
ਇਸ ਮੌਕੇ ਕਿਸਾਨ ਜਿੱਥੇ ਆਪਣੀਆਂ ਮੁਸਕਿਲਾਂ ਕੈਬਨਿਟ ਮੰਤਰੀ ਦੇ ਸਨਮੁੱਖ ਰੱਖ ਰਹੇ ਸਨ ਉਥੇ ਉਹ ਇਸ ਗੱਲੋਂ ਵੀ ਹੈਰਾਨ ਸਨ ਕਿ ਅੱਧੀ ਰਾਤ ਨੂੰ ਵੀ ਕੋਈ ਮੰਤਰੀ ਉਨ੍ਹਾਂ ਦੀਆਂ ਨਹਿਰਾਂ ਤੇ ਪੁੱਜ ਕੇ ਉਨ੍ਹਾਂ ਦੇ ਦੁੱਖੜੇ ਸੁਣ ਸਕਦਾ ਹੈ।
ਸ੍ਰੀ ਬ੍ਰਮ ਸੰਕਰ ਸ਼ਰਮਾ ਜਿੰਪਾ ਨੇ ਇਸ ਮੌਕੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਸਰਕਾਰ ਲਈ ਆਮ ਲੋਕ ਹੀ ਅਸਲ ਤਾਕਤ ਹਨ ਅਤੇ ਜ਼ੇਕਰ ਕਿਸੇ ਨੇ ਵੀ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਵਿਚ ਕੁਤਾਹੀ ਕੀਤੀ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਨਜ਼ਾਇਜ ਮੋਘੇ ਬੰਦ ਕਰਕੇ, ਨਹਿਰਾਂ ਦੀ ਸਫਾਈ ਕਰਵਾਕੇ ਨਹਿਰਾਂ ਵਿਚ ਕਿਸਾਨਾਂ ਨੂੰ ਪੂਰਾ ਪਾਣੀ ਮਿਲੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿੱਥੇ ਕਿਤੇ ਨਵੀਂਆਂ ਨਹਿਰਾਂ ਦੇ ਪ੍ਰੋਜ਼ੈਕਟ ਤਿਆਰ ਕਰਨੇ ਪਏ ਸਰਕਾਰ ਉਹ ਵੀ ਕਰੇਗੀ।
ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਅਤੇ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪ੍ਰਭਾਵੀ ਤਰੀਕੇ ਨਾਲ ਲੋਕਾਂ ਦੀਆਂ ਮੁਸਕਿਲਾਂ ਕੈਬਨਿਟ ਮੰਤਰੀ ਦੇ ਸਨਮੁੱਖ ਰੱਖੀਆ।
ਇਸ ਮੌਕੇ ਐਸਪੀ ਸ੍ਰੀ ਅਜੈ ਰਾਜ ਸਿੰਘ, ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਕਾਰਜਕਾਰੀ ਇੰਜਨੀਅਰ ਸਿੰਚਾਈ ਵਿਭਾਗ ਸ੍ਰੀ ਯਾਦਵਿੰਦਰ ਸਿੰਘ, ਸਮੇਤ ਹੋਰ ਪਤਵੰਤੇ ਵੀ ਹਾਜਰ ਸਨ।