ਪਟਿਆਲਾ, 6 ਅਪ੍ਰੈਲ 2022
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਇੰਟਰਵਿਊ ਸਕਿੱਲ ਅਤੇ ਰਜ਼ਿਊਮ ਲਿਖਣਾ ਸਿਖਾਉਣ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਚਾਹਵਾਨ ਨੌਜਵਾਨ ਰੋਜ਼ਾਨਾ ਸਵੇਰੇ 11 ਵਜੇ ਸੋਮਵਾਰ ਤੋਂ ਸ਼ੁੱਕਰਵਾਰ ਰੋਜ਼ਗਾਰ ਬਿਊਰੋ ਵਿੱਚ ਇਹ ਕਲਾਸ ਲਗਾ ਸਕਦੇ ਹਨ। ਉਨ੍ਹਾਂ ਕਿਹਾ ਕਿ ਡੀ.ਬੀ.ਈ.ਈ ਪਟਿਆਲਾ ਦਾ ਇਹ ਉਪਰਾਲਾ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਲੈਣ ਲਈ ਇੰਟਰਵਿਊ ਪਾਸ ਕਰਨ ਵਿੱਚ ਬੇਹੱਦ ਮਦਦਗਾਰ ਹੋਵੇਗਾ।
ਹੋਰ ਪੜ੍ਹੋ :-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਵਿਸ਼ਵ ਸਿਹਤ ਦਿਵਸ ਮੌਕੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਜ਼ਿਲ੍ਹਾ ਪਟਿਆਲਾ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲਾਸਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਤਾਂ ਜੋ ਇੰਟਰਵਿਊ ਪਾਸ ਕਰਨ ਵਿੱਚ ਮਦਦ ਮਿਲ ਸਕੇ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।