ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਤੇ ਕੋਵਿਡ ਦੇ ਸੈਂਪਲ ਲੈਣ ਅਤੇ ਬਿਨ੍ਹਾਂ ਵੈਕਸੀਨ ਦੇ ਸਫਰ ਕਰਨ ਵਾਲਿਆਂ ਦੀ ਵੈਕਸੀਨੇਸ਼ਨ ਦੇ ਹੁਕਮ

ABHIJIT KAPLISH
 ਜ਼ਿਲ੍ਹਾ ਪ੍ਰਸ਼ਾਸਨ ਨੇ 9 ਅਪ੍ਰੈਲ ਨੂੰ ਫਾਜ਼ਿਲਕਾ `ਚ  `ਨੋ ਫਲਾਈ ਜ਼ੋਨ` ਐਲਾਨਿਆ
ਫਾਜ਼ਿਲਕਾ, 12 ਜਨਵਰੀ 2022
ਕੋਵਿਡ ਦੀ ਮਹਾਮਾਰੀ ਦੇ ਵੱਧ ਰਹੇ ਕੇਸਾਂ ਦੇ ਮੱਦੇਨਜਰ ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸ੍ਰੀ ਅਭੀਜੀਤ ਕਪਲਿਸ਼ ਆਈਏਐਸ ਨੇ ਇਕ ਵਿਸੇਸ਼ ਹੁਕਮ ਜਾਰੀ ਕੀਤੇ ਹਨ। ਇੰਨ੍ਹਾਂ ਹੁਕਮਾਂ ਤਹਿਤ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨ ਤੇ ਆਉਣ ਜਾਣ ਵਾਲੀਆਂ ਸਵਾਰੀਆਂ ਦੇ ਕੋਵਿਡ ਦੇ ਸੈਂਪਲ ਲਏ ਜਾਣਗੇ ਅਤੇ ਜਿੰਨ੍ਹਾਂ ਨੇ ਹਾਲੇ ਤੱਕ ਵੈਕਸੀਨ ਨਹੀਂ ਲਗਵਾਈ ਗਈ ਉਨ੍ਹਾਂ ਦੇ ਮੌਕੇ ਤੇ ਹੀ ਵੈਕਸੀਨ ਲਗਾਈ ਜਾਵੇਗੀ।

ਹੋਰ ਪੜ੍ਹੋ :-ਕਮਿਸ਼ਨਰੇਟ ਪੁਲਿਸ ਨੇ ਲੁਧਿਆਣਾ ਰੇਲਵੇ ਸਟੇਸ਼ਨ ਦੀ ਕੀਤੀ ਚੈਕਿੰਗ

ਇੰਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਆਈਪੀਐਸ 188 ਅਤੇ ਕੌਮੀ ਆਫਤ ਪ੍ਰਬੰਧਨ ਕਾਨੂੰਨ ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿੰਨ੍ਹਾਂ ਨੇ ਹਾਲੇ ਵੈਕਸੀਨ ਨਹੀਂ ਲਗਵਾਈ ਹੈ ਉਹ ਵੈਕਸੀਨ ਜਰੂਰ ਲਗਵਾਉਣ।
Spread the love