ਫਿਰੋਜ਼ਪੁਰ 23 ਦਸੰਬਰ 2022
ਸੀ ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਬੀ.ਐਸ.ਐਫ, ਸੀ.ਆਈ.ਐਸ.ਐਫ਼., ਸੀ.ਆਰ.ਪੀ.ਐਫ਼.ਅਤੇ ਆਈ.ਟੀ.ਬੀ.ਪੀ. ਪੋਸਟਾਂ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਮੁਫਤ ਕਲਾਸਾਂ 26 ਦਸੰਬਰ 2022 ਤੋਂ ਸ਼ੁਰੂ ਹੋ ਰਹੀਆਂ ਹਨ। ਇਹ ਜਾਣਕਾਰੀ ਸੀ ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਮਾਸਟਰ ਕੈਂਪ ਇੰਚਾਰਜ ਸ੍ਰੀ ਦਵਿੰਦਰ ਪਾਲ ਸਿੰਘ ਨੇ ਦਿੱਤੀ।
ਹੋਰ ਪੜ੍ਹੋ – ਬਾਗਬਾਨੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਐਕਸਪੋਜ਼ਰ ਵਿਜ਼ਿਟ ਕਰਵਾਈ
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਹਿਬ ਜਿਲ੍ਹੇ ਦੇ ਜਿਨ੍ਹਾਂ ਨੌਜਵਾਨਾਂ ਨੇ ਇਨ੍ਹਾਂ ਪੋਸਟਾਂ ਲਈ ਆਨ ਲਾਈਨ ਅਪਲਾਈ ਕੀਤਾ ਹੈ, ਉਹ ਜਲਦੀ ਤੋਂ ਜਲਦੀ ਕੈਂਪ ਵਿੱਚ ਰਿਪੋਰਟ ਕਰਨ। ਕੈਂਪ ਵਿੱਚ ਆਉਣ ਸਮੇਂ ਆਨਲਾਈਨ ਐਪਲੀਕੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ, ਪੈੱਨ, ਖਾਣਾ ਖਾਣ ਲਈ ਬਰਤਨ ਅਤੇ ਬਿਸਤਰਾ ਆਦਿ ਨਾਲ ਲੈ ਕੇ ਆਉਣ।
ਉਨ੍ਹਾਂ ਕਿਹਾ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਵਧੇਰੇ ਜਾਣਕਾਰੀ ਲਈ 94638-31615, 83601-63527, 94639-03533 ਨੰਬਰਾਂ ‘ਤੇ ਸਪੰਰਕ ਕਰ ਸਕਦੇ ਹਨ।