ਗਿਲਜੀਆਂ ਵਲੋਂ ਕਿਰਤ ਭਵਨ ਵਿਖੇ ਅਚਨਚੇਤ ਚੈਕਿੰਗ

SANGAT SINGH
ਗਿਲਜੀਆਂ ਵਲੋਂ ਕਿਰਤ ਭਵਨ ਵਿਖੇ ਅਚਨਚੇਤ ਚੈਕਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਨਵੰਬਰ 2021

ਕਿਰਤ ਮੰਤਰੀ ਪੰਜਾਬ ਸ. ਸੰਗਤ ਸਿੰਘ ਗਿਲਜੀਆਂ ਨੇ ਅੱਜ ਫੇਜ਼ 10 ਸਥਿਤ ਕਿਰਤ ਭਵਨ ਵਿਖੇ ਸਵੇਰੇ 9:30 ਵਜ਼ੇ ਅਚਨਚੇਤ ਚੈਕਿੰਗ ਕੀਤੀ ਗਈ।

ਅਚਨਚੇਤ ਚੈਕਿੰਗ ਦੌਰਾਨ ਸ਼੍ਰੀ ਗਿਲਜੀਆਂ ਨੇ ਕਿਰਤ ਭਵਨ ਦੀਆਂ ਵੱਖ-ਵੱਖ ਮੰਜ਼ਿਲਾਂ ਤੇ ਸਥਿਤ ਬਰਾਂਚਾਂ ਦਾ ਦੋਰਾ ਕੀਤਾ ਗਿਆ।
ਚੈਕਿੰਗ ਦੌਰਾਨ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਹਾਜ਼ਰ ਪਾਏ ਗਏ ਅਤੇ ਕੁਝ ਅਧਿਕਾਰੀ ਅਤੇ ਕਰਮਚਾਰੀ ਆਨਲਾਈਨ ਛੁੱਟੀ ਮੰਨਜ਼ੂਰ ਕਰਵਾ ਕੇ ਛੁੱਟੀ ਤੇ ਸਨ।

ਹੋਰ ਪੜ੍ਹੋ :-ਪਰਗਟ ਸਿੰਘ ਦੀ ਪਹਿਲਕਦਮੀ ਨਾਲ 15 ਜ਼ਿਲ੍ਹਿਆਂ ਵਿੱਚ ਭਾਸ਼ਾ ਅਫਸਰਾਂ ਦੀ ਤਾਇਨਾਤੀ

ਸ. ਗਿਲਜੀਆਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਂ ਦੀ ਪਾਬੰਦੀ ਨੂੰ ਦੇਖਦੇ ਹੋਏ ਪ੍ਰਸ਼ੰਸਾ ਕੀਤੀ ਅਤੇ ਸਾਰੇ ਮੁਲਾਜ਼ਮਾਂ ਤੋਂ ਸਮੱਸਿਆਵਾਂ ਵੀ ਪੁੱਛੀਆਂ।

ਕਿਰਤ ਮੰਤਰੀ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਣਾਂ ਕੰਮ ਪੂਰੀ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਨਿਭਾਉਣ ਤਾਂ ਜੋ ਮਕਾਨ ਉਸਾਰੀ ਕਾਮਿਆਂ ਦੀ ਭਲਾਈ ਲਈ ਸਰਕਾਰ ਵੱਲੋਂ ਲਾਗੂ ਸਕੀਮਾਂ ਦਾ ਲਾਭ ਹਾਸਲ ਕਰ ਸਕਣ।

ਉਹਨਾਂ ਪੰਜਾਬ ਰਾਜ ਵਿੱਚ ਕੰਮ ਕਰਦੇ ਕਿਰਤ ਵਿਭਾਗ ਦੇ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਰਜਿਸਟਰਡ ਕਾਮਿਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ।

ਇਥੇ ਇਹ ਦੱਸਣਯੋਗ ਹੈ ਕਿ ਸ. ਗਿਲਜੀਆਂ ਵੱਲੋਂ ਜੰਗਲਾਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਵੀ ਅਚਨਚੇਤ ਚੈਕਿੰਗ ਕੀਤੀ ਗਈ ਸੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਨੀਤ ਕੌਰ ਆਈਏਐਸ ਵਿਸ਼ੇਸ਼ ਮੁੱਖ ਸਕੱਤਰ, ਸ੍ਰੀ ਪਰਵੀਨ ਕੁਮਾਰ ਥਿੰਦ ਕਿਰਤ ਕਮਿਸ਼ਨਰ ਵੀ ਹਾਜ਼ਰ ਸਨ।

Spread the love