ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਹੱਦੀ ਖੇਤਰ ਦਾ ਕੀਤਾ ਵਿਸੇਸ ਦੋਰਾ

Cabinet Minister Lal Chand Kataruchak
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਹੱਦੀ ਖੇਤਰ ਦਾ ਕੀਤਾ ਵਿਸੇਸ ਦੋਰਾ
ਮਕੋੜਾ ਪੱਤਣ  ਤੇ 100 ਕਰੋੜ ਦੀ ਲਾਗਤ ਨਾਲ  ਪੁਲ ਦਾ ਨਿਰਮਾਣ ਜਲਦ ਸ਼ੁਰੂ ਕਰਨ ਦਾ ਦਿੱਤਾ ਭਰੋਸਾ
ਬਹਿਰਾਮਪੁਰ (ਗੁਰਦਾਸਪੁਰ) , 24 ਅਪ੍ਰੈਲ 2022
ਜਿਲ੍ਹਾ ਗੁਰਦਾਸਪੁਰ  ਨਾਲ ਲੱਗਦੇ ਹਿੰਦ-ਪਾਕ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋ ਅੱਜ ਸਰਹੱਦੀ ਖੇਤਰ ਦੇ ਮਕੌੜਾ ਪੱਤਣ ਤੋ ਪਾਰਲੇ ਪਾਸੇ ਵੱਲ ਵੱਸੇ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਸਰਹੱਦੀ ਖੇਤਰ ਲਈ ਰਾਵੀ ਦਰਿਆ ਤੇ ਪੁਲ ਦੇ  ਨਿਰਮਾਣ ਦਾ ਕੰਮ ਜਲਦ ਸੁਰੂ ਕਰਨ ਦਾ ਭਰੋਸਾ ਦਿੱਤਾ ਗਿਆ।

ਹੋਰ ਪੜ੍ਹੋ :-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੰਚਾਇਤੀ ਵਿਭਾਗ ਨਾਲ ਮਿਲ ਕੇ ਵੱਖ ਵੱਖ ਪਿੰਡਾਂ ਵਿੱਚ ਕਰਵਾਏ ਗਏ ਆਮ ਇਜਲਾਸ  

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ  ਸਰਹੱਦੀ ਖੇਤਰਾਂ ਅੰਦਰ ਕਰਵਾਏ ਜਾਣ ਵਾਲੇ ਪੁਲ ਦੇ ਨਿਰਮਾਣ ਲਈ ਮੋਕੇ ਤੇ ਪਹੁੰਚ ਕੇ ਨਿਰੀਖਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨਾਲ ਇਸ ਮੋਕੇ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।
ਇਸ ਮੋਕੇ ਤੇ ਜਾਣਕਾਰੀ ਦਿੰਦਿਆਂ  ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਰਾਵੀ ਦਰਿਆ ਤੇ ਪਹੁੰਚ ਕੇ ਉਨ੍ਹਾਂ ਵੱਲੋਂ ਖੇਤਰ ਦਾ ਨਿਰੀਖਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲ ਦੇ ਨਿਰਮਾਣ ਨਾਲ ਰਾਵੀ ਦਰਿਆ ਤੋਂ ਪਾਰ ਰਹਿੰਦੇ ਲੋਕਾਂ ਲਈ ਰਾਹਤ ਹੋਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬਹੁਤ ਲੰਮੇ ਸਮੇਂ ਤੋਂ ਇਹ ਇੱਛਾ ਸੀ ਕਿ ਇਨ੍ਹਾਂ ਖੇਤਰਾਂ ਅੰਦਰ ਪੁਲਾਂ ਦਾ ਨਿਰਮਾਣ ਕਰਵਾਇਆ ਜਾਵੇ ਤਾਂ ਜੋ ਰਾਵੀ ਦਰਿਆ ਤੋਂ ਪਾਰ ਰਹਿੰਦੇ ਲੋਕਾਂ ਦਾ ਜੀਵਨ ਹੋਰ ਸੁਖਾਲਾ ਹੋ ਸਕੇ।
ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਬਹੁਤ ਗੰਭੀਰਤਾ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਅੰਦਰ ਸਰਕਾਰ ਬਣਨ ਤੋਂ ਬਾਅਦ ਲੋਕਾਂ ਅੰਦਰ ਇਨ੍ਹਾਂ ਪੁਲਾਂ ਦੇ ਨਿਰਮਾਣ ਦੇ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਲਈ ਭਰੋਸਾ ਹੋਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੀਬ 100 ਕਰੋੜ ਰੁਪਏ ਦੀ ਲਾਗਤ ਨਾਲ  ਪੁੱਲ ਦਾ ਨਿਰਮਾਣ ਕਰਵਾਇਆ ਜਾਣਾ ਹੈ ਜੋ ਕਰੀਬ 880 ਮੀਟਰ ਦੇ ਕਰੀਬ ਪੁੱਲ ਹੋਵੇਗਾ।
ਉਨ੍ਹਾਂ ਕਿਹਾ ਕਿ ਮੁੱਖ ੍ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਖੇਤਰ ਦਾ ਮਾਣ ਰੱਖਦਿਆਂ ਇਸ ਖੇਤਰ ਨੂੰ ਪੁਲ ਦਾ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਿਰਮਾਣ ਨਾਲ ਲੋਕਾਂ ਦਾ ਜੀਵਨ ਹੋਰ ਸੁਖਾਲਾ ਹੋਵੇਗਾ ਅਤੇ ਜਲਦੀ ਹੀ ਇਹ ਪੁੱਲ ਤਿਆਰ ਕਰਕੇ ਜਨਤਾ ਨੂੰ ਸਮਰਪਿਤ ਕੀਤਾ ਜਾਵੇਗਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸੇਰ ਸਿੰਘ,  ਜਗਰੂਪ ਸਿੰਘ ਸੇਖਵਾਂ ਆਪ ਆਗੂ ਕਾਦੀਆਂ,ਵਿਭਾਗ ਦੇ ਐਕਸੀਅਨ ਬਲਦੇਵ ਸਿੰਘ, ਜਤਿੰਦਰ ਮੌਹਨ, ਰਾਕੇਸ਼ ਕੁਮਾਰ , ਬਲਵਿੰਦਰ ਸਿੰਘ ਬਿੱਟ,ੂ  ਸਾਬਕਾ ਸਰਪੰਚ ਗੁਰਨਾਮ ਸਿੰਘ ਤੂਰ , ਮਲਾਹ ਨਛੱਤਰ ਸਿੰਘ, ਆਦਿ ਹਾਜਰ ਸਨ।
ਰਾਵੀ ਦਰਿਆ ਦੇ ਪਾਰਲੇ ਪਾਸੇ ਇਲਾਕਾ ਦਾ ਦੌਰਾਂ ਕਰਦੇ ਮੌਕੇ ਕੈਬਨਿਟ ਮੰਤਰੀ ਤੇ ਹੋਰ
Spread the love