ਗੁਰਦਾਸਪੁਰ, 31 ਦਸੰਬਰ 2021
ਸ੍ਰੀਮਤੀ ਅਰੁਣਾ ਚੋਧਰੀ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਨਵਾਂ ਸਾਲ 2022 ਸਮੂਹ ਪੰਜਾਬੀਆਂ ਲਈ ਇਕ ਨਵੀਂ ਸਵੇਰ ਲੈ ਕੇ ਆਵੇ ਤੇ ਸਾਰਿਆਂ ਨੂੰ ਖੁਸ਼ਹਾਲੀ ਤੇ ਤਰੱਕੀ ਦੇਵੇ। ਉਨਾਂ ਕਿਹਾ ਕਿ ਸ੍ਰੀ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਅੰਦਰ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ । ਉਨਾਂ ਕਿਹਾ ਕਿ ਨਵਾਂ ਸਾਲ ਸਾਰਿਆਂ ਦੀਆਂ ਆਸਾਂ -ਉਮੰਗਾਂ ਤੇ ਖਰਾ ਉੱਤਰੇ ਤੇ ਪਰਮਾਤਮਾ ਸਾਰਿਆਂ ਨੂੰ ਚੰਗੀ ਸਿਹਤ ਤੇ ਤਰੱਕੀ ਬਖਸ਼ਣ।