ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਮੁਹਿੰਮ ਜਾਰੀ – ਜ਼ਿਲ੍ਹਾ ਚੋਣ ਅਫ਼ਸਰ

VARINDER KUMAR SHARMA
ਅੱਜ ਜ਼ਿਲ੍ਹੇ ਦੇ ਵੱਖ-ਵੱਖ 9 ਵਿਧਾਨ ਸਭਾ ਹਲਕਿਆਂ 'ਚ 13 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
‘ਮਜ਼ਬੂਤ ਲੋਕਤੰਤਰ ਸਭ ਦੀ ਭਾਗੀਦਾਰੀ’
ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in ‘ਤੇ ਆਨਲਾਈਨ ਕੀਤਾ ਜਾ ਸਕਦਾ ਹੈ ਅਪਲਾਈ

ਲੁਧਿਆਣਾ, 18 ਨਵੰਬਰ  2021

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01-01-2022 ਦੇ ਆਧਾਰ ‘ਤੇ  ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ ਪਹਿਲੀ ਨਵੰਬਰ ਤੋਂ 30 ਨਵੰਬਰ, 2021 ਤੱਕ ਵੋਟਾਂ ਬਣਾਉਣ ਲਈ ਮੁਹਿੰਮ ਚਲਾਈ ਗਈ ਹੈ।

ਹੋਰ ਪੜ੍ਹੋ :-ਸਮਾਰਟ ਵਿਲੇਜ਼ ਕੈਂਪੇਨ ਤਹਿਤ ਪਿੰਡਾਂ ਵਿੱਚ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ

ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਬੂਥ ਲੈਵਲ ਅਫ਼ਸਰਾਂ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥ ਤੇ ਬੈਠ ਕੇ ਮਿਤੀ 20-11-2021 (ਸ਼ਨੀਵਾਰ) ਅਤੇ 21-11-2021 (ਐਤਵਾਰ) ਨੂੰ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ  ਫਾਰਮ ਨੰਬਰ 6, 6-ਏ, 7, 8 ਅਤੇ 8-ੳ ਪ੍ਰਾਪਤ ਕੀਤੇ ਜਾਣੇ ਹਨ।  ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਅਜੇ ਤੱਕ ਵੋਟ ਬਣਨ ਵਾਲੀ ਹੈ ਜਾਂ ਕਟਵਾਉਣੀ ਹੈ ਜਾਂ ਪਹਿਲਾਂ ਬਣਾਈ ਵੋਟ ਦੇ ਵੇਰਵਿਆਂ ਵਿੱਚ ਕੋਈ ਸੋਧ ਕਰਾਉਣੀ ਹੈ ਜਾਂ ਰਿਹਾਇਸ਼ ਬਦਲਣ ਕਰਕੇ ਵੋਟ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਤਬਦੀਲ ਕਰਾਉਣੀ ਹੈ, ਸਬੰਧੀ ਆਮ ਜਨਤਾ ਪਾਸੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਇਹ ਸਾਰੇ ਫਾਰਮ  ਪੋਰਟਲ www.nvsp.in ‘ਤੇ ਵੀ ਉਪਲਬਧ ਹਨ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਰ ਬੈਠ ਕੇ ਵੀ ਭਾਰਤ ਚੋਣ ਕਮੀਸ਼ਨ ਵੱਲੋਂ ਜਾਰੀ ਵੈਬਸਾਈਨ www.nvsp.in ‘ਤੇ ਜਾਂ ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰਕੇ ਆਨਲਾਈਨ ਵੀ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਦਸਤੀ ਫਾਰਮ ਬੂਥ ਲੈਵਲ ਅਫ਼ਸਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਜ਼ਿਲ੍ਹਾ ਚੋਣ ਦਫ਼ਤਰ, ਲੁਧਿਆਣਾ ਵਿਖੇ ਜਮ੍ਹਾਂ ਕਰਵਾ ਸਕਦੇ ਹਨ।  ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਆਉਣ ‘ਤੇ ਟੋਲ ਫਰੀ ਨੰਬਰ 1950 ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।