ਜਾਖੜ ਅਤੇ ਰੰਧਾਵਾ ਬੇਅਦਬੀ ਮਾਮਲੇ ‘ਤੇ ਡਰਾਮਾ ਕਰਨ ਦੀ ਥਾਂ ਲੋਕਾਂ ਨੂੰ ਇਨਸਾਫ ਦਿਵਾਉਣ
ਇੱਕ ਹੋਰ ਜਾਂਚ ਕਮੇਟੀ ਦਾ ਗਠਨ, ਬੇਅਦਬੀ ਮਾਮਲੇ ਨੂੰ ਟਾਲਣ ਦਾ ਨਵਾਂ ਤਰੀਕਾ
ਚੰਡੀਗੜ੍ਹ, 27 ਅਪ੍ਰੈਲ , 2021
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ ਲਾਇਆ ਕਿ ਕੈਪਟਨ ਸਰਕਾਰ ਬਾਦਲਾਂ ਦੇ ਇਸਾਰੇ ‘ਤੇ ਕੰਮ ਕਰ ਰਹੀ ਹੈ, ਇਸ ਲਈ ਬੇਅਦਬੀ ਮਾਮਲੇ ਵਿੱਚ ਜਿਹੋ ਜਿਹਾ ਬਾਦਲ ਚਾਹੁੰਦੇ ਸੀ, ਉਹੋ ਜਿਹਾ ਹੀ ਕੈਪਟਨ ਸਰਾਕਰ ਕੰਮ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਸੁਰੂ ਤੋਂ ਹੀ ਬਾਦਲਾਂ ਦਾ ਬਚਾਅ ਕਰ ਰਹੇ ਹਨ। ਹੁਣ ਫਿਰ ਤੋਂ ਮਾਮਲੇ ਨੂੰ ਟਾਲਣ ਲਈ ਕੈਪਟਨ ਸਰਕਾਰ ਨੇ ਇੱਕ ਹੋਰ ਨਵੀਂ ਵਿਸੇਸ ਜਾਂਚ ਕਮੇਟੀ ਬਣਾਉਣ ਦਾ ਫੈਸਲਾ ਕੀਤਾ, ਕਿਉਂਕਿ ਕੈਪਟਨ ਨਹੀਂ ਚਾਹੁੰਦੇ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਦੋਸੀਆਂ ਨੂੰ ਸਜਾ ਹੋਵੇ ਅਤੇ ਪੀੜਤਾਂ ਨੂੰ ਇਨਸਾਫ ਮਿਲੇੇ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਹਾਈਕੋਰਟ ਦੇ ਡਬਲ ਬੈਚ ਕੋਲ ਅਪੀਲ ਕਰਨ ਦੀ ਥਾਂ ਸਿੰਗਲ ਬੈਚ ਦੇ ਫੈਸਲੇ ਅਨੁਸਾਰ ਤੁਰੰਤ ਨਵੀਂ ਜਾਂਚ ਕਮੇਟੀ ਬਣਾਉਣ ਦਾ ਐਲਾਨ ਕੀਤਾ, ਜਿਸ ਤੋਂ ਪਤਾ ਚਲਦਾ ਹੈ ਕਿ ਬਾਦਲਾਂ ਨੂੰ ਬਚਾਉਣ ਲਈ ਕੈਪਟਨ ਸਰਕਾਰ ਨੇ ਜਾਣਬੁੱਝ ਕੇ ਹਾਈਕੋਰਟ ਵਿੱਚ ਕੇਸ ਨੂੰ ਕਮਜੋਰ ਕਰਵਾਇਆ ਇਸੇ ਲਈ ਵਿਸੇਸ ਜਾਂਚ ਕਮੇਟੀ ਦੀ ਰਿਪੋਰਟ ਖਾਰਜ ਹੋਈ ਹੈ।
ਉਨ੍ਹਾਂ ਕਿਹਾ 2016 ਵਿੱਚ ਪੰਜਾਬ ਦੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਖੁਦ ਕੈਪਟਨ ਅਮਰਿੰਦਰ ਸਿੰਘ ਦੇ ਖਲਿਾਫ ਚਲਦੇ ਸੀ.ਟੀ ਸੈਂਟਰ ਸਕੈਮ ਅਤੇ ਇੰਪਰੂਵਮੈਂਟ ਟਰੱਸਟ ਕੇਸਾਂ ਨੂੰ ਵਾਪਸ ਲਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਬਾਦਲਾਂ ‘ਤੇ ਲੱਗੇ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਦੇ ਦਾਗ ਧੋ ਰਿਹਾ ਹੈ। ਬਾਦਲਾਂ ਨੂੰ ਬਚਾਉਣ ਲਈ ਹੀ ਕੈਪਟਨ ਸਰਕਾਰ ਨੇ ਬਾਰ ਬਾਰ ਜਾਂਚ ਕਮਿਸਨ ਅਤੇ ਵਿਸੇਸ ਜਾਂਚ ਕਮੇਟੀਆਂ ਬਣਾਈਆਂ ਤਾਂ ਜੋ ਇਸ ਮਾਮਲੇ ਨੂੰ ਲਮਕਾਇਆ ਜਾ ਸਕੇ।
ਕੈਬਨਿਟ ਮੰਤਰੀ ਸਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਪ੍ਰਦੇਸ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫਅਿਾਂ ਸਬੰਧੀ ਟਿੱਪਣੀ ਕਰਦਿਆਂ ਚੀਮਾ ਨੇ ਕਿਹਾ ਕਿ ਸੁਨੀਲ ਜਾਖੜ ਅਤੇ ਮੰਤਰੀ ਰੰਧਾਵਾ ਇਹ ਕੇਵਲ ਡਰਾਮਾ ਕਰ ਰਹੇ ਹਨ। ਹੁਣ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਚੁੱਕਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨਾਲ ਮਿਲੇ ਹੋਏ ਹਨ ਅਤੇ ਉਨ੍ਹਾਂ ਨੂੰ ਬਚਾਅ ਰਹੇ ਹਨ। ਇਸ ਲਈ ਡਰਾਮਾ ਕਰਨ ਦੀ ਥਾਂ ਕਾਂਗਰਸੀ ਆਗੂਆਂ ਨੂੰ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਿੱਚ ਸਿੱਖ ਪੰਥ ਅਤੇ ਪੰਜਾਬ ਦੇ ਲੋਕਾਂ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਮਾਮਲੇ ਵਿੱਚ ਮੁੜ ਤੋਂ ਜਾਂਚ ਕਰਵਾਈ ਜਾਵੇਗੀ ਅਤੇ ਦੋਸੀਆਂ ਨੂੰ ਸਜਾ ਦਿਵਾਈ ਜਾਵੇਗੀ।
ਡੱਬੀ…….
ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਦੀ ਥਾਂ ਬਦਾਲਾਂ ਨੂੰ ਬਚਾਉਣ ‘ਚ ਲੱਗੇ ਕੈਪਟਨ
ਪੰਜਾਬ ਵਿੱਚ ਵੱਧਦੇ ਕੋਰੋਨਾ ਪੀੜਤਾਂ ਦੇ ਮਾਮਲੇ ਅਤੇ ਹੋ ਰਹੀਆਂ ਮੌਤਾਂ ਸਬੰਧੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਸੂਬੇ ਦੇ ਲੋਕਾਂ ਦੀ ਜਾਨ ਦੀ ਕੋਈ ਪ੍ਰਵਾਹ ਨਹੀਂ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਕੋਰੋਨਾ ਦੀ ਲਾਗ ਤੋਂ ਲੋਕਾਂ ਨੂੰ ਬਚਾਉਣ ਦੀ ਥਾਂ ਬਾਦਲਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੇ ਵਰਕਰ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਜਾਨ ਬਚਾਉਣ ਲਈ ਉਹ ਪਲਾਜਮਾ ਦਾਨ ਕਰਨ, ਦਵਾਈਆਂ ਅਤੇ ਆਕਸੀਜਨ ਦੀ ਸਪਲਾਈ ਵਿੱਚ ਮਦਦ ਕਰਨ।