ਮੋਤੀਆ ਬਿੰਦ ਤੋਂ ਪੀੜਤਾਂ ਦੇ ਕੀਤੇ ਜਾਣਗੇ ਮੁਫਤ ਆਪ੍ਰੇਸ਼ਨ
ਬਰਨਾਲਾ, 24 ਨਵੰਬਰ 2021
ਪੰਜਾਬ ਸਰਕਾਰ ਵੱਲੋਂ ਸੂਬੇ ’ਚ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਇਸ ਸਬੰਧੀ ਜ਼ਿਲਾ ਪੱਧਰੀ ਮੀਟਿੰਗ ’ਚ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਵਿਚ 31 ਦਸੰਬਰ ਤੱਕ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾ ਰਹੇ ਹਨ।
ਹੋਰ ਪੜ੍ਹੋ :-ਪੰਜਾਬ ਦਾ ਖ਼ਜ਼ਾਨਾ ਕਿਸ ਨੇ ਲੁੱਟਿਆ? ਜਾਂਚ ਕਰੇਗੀ ‘ਆਪ’ ਦੀ ਸਰਕਾਰ- ਅਰਵਿੰਦ ਕੇਜਰੀਵਾਲ
ਸਹਾਇਕ ਸਿਵਲ ਸਰਜਨ ਡਾ. ਅਵਿਨਾਸ਼ ਬਾਂਸਲ, ਅੱਖਾਂ ਦੇ ਮਾਹਿਰ ਡਾਕਟਰ ਇੰਦੂ ਬਾਂਸਲ ਅਤੇ ਡਾ. ਅਮੋਲਪ੍ਰੀਤ ਕੌਰ, ਦੀ ਅਗਵਾਈ ’ਚ ਸਿਹਤ ਕਰਮਚਾਰੀਆਂ ਦੀ ਟੀਮ ਵੱਲੋਂ ਇਨਾਂ ਕੈਂਪਾਂ ਵਿੱਚ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ। ਜਾਂਚ ਦੌਰਾਨ ਮੋਤੀਆ ਬਿੰਦ ਤੋਂ ਪੀੜਤ ਵਿਆਕਤੀਆਂ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੁਫਤ ਅਪ੍ਰੇਸ਼ਨ ਕੀਤੇ ਜਾਣਗੇ। ਉਨਾਂ ਜ਼ਿਲੇ ਨੂੰ ਮੋਤੀਆ ਬਿੰਦ ਤੋਂ ਮੁਕਤ ਕਰਨ ਲਈ ਪੰਚਾਇਤਾਂ, ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ ਅਤੇ ਕਲੱਬਾਂ ਨੂੰ ਲੋਕ ਭਲਾਈ ਦੇ ਇਸ ਕੰਮ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।