ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦਾ ਜਨਮ ਦਿਵਸ ਮਨਾਇਆ

ਰਾਸ਼ਟਰ ਪਿਤਾ 
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦਾ ਜਨਮ ਦਿਵਸ ਮਨਾਇਆ

ਗੁਰਦਾਸਪੁਰ, 2 ਅਕਤੂਬਰ 2021

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 152ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਵਿਸ਼ੇਸ ਤੌਰ ’ਤੇ ਸਿਰਕਤ ਕਰਦਿਆਂ ਉਨਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੀ ਮੋਜੂਦ ਸਨ।

ਹੋਰ ਪੜ੍ਹੋ :-ਸੁਖਬੀਰ ਬਾਦਲ ਬੌਖਲਾਹਟ ਵਿਚ, ਖੁਦ ਦੀ ਸਰਕਾਰ ਸਮੇਂ ਕੀਤੀਆਂ ਧਾਂਦਲੀਆਂ ਹੁਣ ਖੁਦ ਹੀ ਦਿਖਾ ਰਿਹੈ – ਸਰਕਾਰੀਆ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਦਾ ਅੱਜ ਦੇ ਸਮੇਂ ਵਿਚ ਵੀ ਬਹੁਤ ਜ਼ਿਆਦਾ ਮਹੱਤਵ ਹੈ ਅਤੇ ਉਨਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਜਰੂਰਤ ਹੈ।  ਉਨਾਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਵਲੋਂ ਅਹਿੰਸਾ ਦਾ ਸੰਦੇਸ ਦਿੱਤਾ ਗਿਆ ਤੇ ਸਾਰਿਆਂ ਨੂੰ ਆਪਸੀ ਪਿਆਰ, ਸ਼ਾਂਤੀ ਤੇ ਮਿਲਵਰਤਣ ਨਾਲ ਰਹਿਣ ਦਾ ਸੰਦੇਸ਼ ਦਿੱਤਾ ਗਿਆ ਸੀ।ਉਨਾਂ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਪਿਆਰ ਤੇ ਆਪਣੀ ਭਾਈਚਾਰਕ ਭਾਵਨਾ ਨਾਲ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਹੋਰ ਮਜ਼ਬੂਤ ਕਰੀਏ।

Spread the love