ਚੋਣਾਂ ਦੋਰਾਨ ਜੋ ਵਾਅਦੇ ਕੀਤੇ 100  ਫੀਸਦੀ ਕੀਤੇ ਮੁਕੰਮਲ-ਸੋਨੀ

OP SONI
ਚੋਣਾਂ ਦੋਰਾਨ ਜੋ ਵਾਅਦੇ ਕੀਤੇ 100  ਫੀਸਦੀ ਕੀਤੇ ਮੁਕੰਮਲ-ਸੋਨੀ
ਹਲਕੇ ਦਾ ਕੋਈ ਵੀ ਵਾਰਡ ਵਿਕਾਸ ਪੱਖੋ ਸੱਖਣਾ ਨਹੀ ਰਹਿਣ ਦਿੱਤਾ
ਵਾਡਰ ਨੰ: 59 ਵਿਖੇ 1 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਰਾਣੀ ਝਾਂਸੀ ਭਵਨ ਨੂੰ ਦਿੱਤਾ 2 ਲੱਖ ਰੁਪਏ ਦਾ ਚੈਕ

ਅੰਮ੍ਰਿਤਸਰ 12 ਦਸੰਬਰ 2021

ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਨੂੰ 100 ਫੀਸਦੀ ਦੇ ਲਗਭਗ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੀਆਂ ਵਾਰਡਾਂ ਵਿਚ ਕੋਈ ਵੀ ਵਾਰਡ ਵਿਕਾਸ ਪੱਖੋ ਸੱਖਣਾ ਨਹੀ ਰਹਿ ਗਿਆ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਅੱਜ ਵਾਰਡ ਨੂੰ 59 ਦੇ ਅਧੀਨ ਪੈਦੇ ਇਲਾਕੇ ਕਟੜਾ ਭਾਈ ਸੰਤ ਸਿੰਘ ਤੋ ਲੋਹਗੜ ਗੇਟ ਤੱਕ 1 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਦੇ ਸਮੇ ਕੀਤਾ।

ਹੋਰ ਪੜ੍ਹੋ :-ਨੈਸ਼ਨਲ ਲੋਕ ਅਦਾਲਤ ਵਿੱਚ 627 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ

ਸ਼੍ਰੀ ਸੋਨੀ ਨੇ ਕਿਹਾ ਕਿ ਸਹਿਰ ਦੀਆਂ ਅੰਦਰਲੀਆਂ ਵਾਰਡਾਂ ਵਿਚ ਵਿਕਾਸ ਕਾਰਜ ਅੰਤਮ ਪੜਾਅ ਤੇ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਗਲੀਆਂ ਸੀ .ਸੀ ਫਲੋਰਿੰਗ ਨਾਲ ਅਤੇ ਮੇਨ ਸੜਕ ਨੂੰ ਲੁੱਕ ਨਾਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਸੀਵਰੇਜ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਸ਼੍ਰੀ ਸੋਨੀ ਨੇ ਦੱਸਿਆ ਕਿ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਹਿਰ ਦੇ ਅੰਦਰਲੇ ਕੂੜੇ ਦੇ ਡੰਪ ਨੂੰ ਚੁਕਵਾ ਦਿੱਤਾ ਗਿਆ ਹੈ। ਇਸ ਮੌਕੇ ਸ੍ਰੀ ਸੋਨੀ ਨੋ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਦੇ ਕੰਮਾਂ ਤੇ ਖੁਦ ਨਜ਼ਰ ਰੱਖਣ  ਅਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਕੰਮ ਮਿੱਥੇ ਸਮੇ ਦੇ ਅੰਦਰ ਪੂਰੇ ਹੋ ਜਾਣੇ ਚਾਹੀਦੇ ਹਨ।

ਇਸ ਮੌਕੇ ਸ਼੍ਰੀ ਸੋਨੀ ਨੇ ਇਲਾਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਖੁਦ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ। ਇਲਾਕਾ ਨਿਵਾਸੀਆਂ  ਨੇ ਇਕ ਆਵਾਜ਼ ਵਿਚ ਕਿਹਾ ਕਿ ਸਾਡੇ ਇਲਾਕੇ ਦੇ ਵਿਕਾਸ ਕਾਰਜ ਠੀਕ ਤਰਾ੍ਹ ਚੱਲ ਰਹੇ ਹਨ ਅਤੇ ਹੁਣ ਸਾਨੂੰ ਬਿਜਲੀ,ਪਾਣੀ ਅਤੇ ਸੀਵਰੇਜ ਦੀ ਕੋਈ ਸਮੱਸਿਆ ਨਹੀ। ਸ਼੍ਰੀ ਸੋਨੀ ਨੇ ਕਿਹਾ ਕਿ ਸਾਲ 2022 ਵਿਚ ਵੀ ਆਪਣੇ ਵਿਕਾਸ ਕਾਰਜਾਂ ਦੀ ਬਦੋਲਤ ਕਾਂਗਰਸ ਮੁੜ ਸੱਤਾ ਵਿਚ ਆਵੇਗੀ।

ਸ਼੍ਰੀ ਸੋਨੀ ਵਲੋ ਵਾਰਡ ਨੰ: 54 ਦੇ ਅਧੀਨ ਪੈਦੇ ਇਲਾਕੇ ਇਸਲਾਮਾਬਾਦ ਵਿਖੇ ਸਥਿਤ ਰਾਣੀ ਝਾਂਸੀ ਭਵਨ ਨੂੰ 2 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ ਅਤੇ ਕਿਹਾ ਕਿ ਜੇਕਰ ਹੋਰ ਫੰਡਾਂ ਦੀ ਲੋੜ ਪਈ ਤਾਂ ਉਹ ਵੀ ਦਿੱਤੇ ਜਾਣਗੇ। ਸ਼੍ਰੀ ਸੋਨੀ ਨੇ ਕਿਹਾ ਕਿ ਰਾਣੀ ਝਾਂਸੀ ਭਵਨ ਵਿਖੇ ਲੋੜਵੰਦ ਲੜਕੀਆਂ ਨੂੰ ਮੁਫਤ ਕਢਾਈ ਦੀ ਸਿਖਲਾਈ ਵੀ ਦਿੱਤੀ ਜਾਂਦੀ ਹੈ ਜੋ ਕਿ ਬਹੁਤ ਹੀ ਵਧੀਆ ਉਪਰਾਲਾ ਹੈ।

ਇਸ ਮੌਕੇ ਸਾਬਕਾ ਮੰਤਰੀ ਸ਼੍ਰੀਮਤੀ ਲਕਸ਼ਮੀ ਕਾਂਤਾ ਚਾਵਲਾਚੇਅਰਮੈਨ ਸ਼੍ਰੀ ਅਰੁਣ ਪੱਪਲਚੇਅਰਮੈਨ ਸ਼੍ਰੀ ਮਹੇਸ ਖੰਨਾਸ਼੍ਰੀ ਪਰਮਜੀਤ ਸਿੰਘ ਚੋਪੜਾਸ: ਸਰਬਜੀਤ ਸਿੰਘ ਲਾਟੀਸ੍ਰੀ ਸੁਰਿੰਦਰ ਸਿੰਦਾ,  ਸ਼੍ਰੀ ਪਵਨ ਕੁੰਦਰਾਸ਼੍ਰੀ ਵਿਕਾਸ ਮਿਸ਼ਰਾਸ਼੍ਰੀ ਮਨੀਸ਼੍ਰੀ ਕਪਿਲ ਮਹਾਜਨਸ: ਬਬਲੂ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸ਼ੀ ਹਾਜ਼ਰ ਸਨ।

Spread the love