ਚੰਡੀਗੜ੍ਹ, 4 ਅਕਤੂਬਰ :-
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਦੁਸਹਿਰੇ ਅਤੇ ਦੁਰਗਾ ਪੂਜਾ ਦੇ ਮੌਕੇ ‘ਤੇ ਵਧਾਈ ਦਿੱਤੀ ਹੈ।
ਵਿੱਤ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਸ ਤਿਉਹਾਰ ਦੌਰਾਨ ਭਗਵਾਨ ਰਾਮ ਦੀ ਰਾਵਣ ਉੱਤੇ ਜਿੱਤ ਦਾ ਜਸ਼ਨ ਮਨਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ਼ੇ ਦੌਰਾਨ ਦੇਵੀ ਦੁਰਗਾ ਦੀ ਰਾਕਖਸ ਮਹਿਖਾਸੁਰ ਉੱਤੇ ਜਿੱਤ ਦਾ ਜਸ਼ਨ ਵੀ ਮਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਝੂਠ ‘ਤੇ ਸੱਚ ਦੀ ਜਿੱਤ, ਧਰਮੀ ਦੀ ਜਿੱਤ ਅਤੇ ਬੁਰਾਈ ਦੀ ਹਾਰ ਦਾ ਜਸ਼ਨ ਹੈ।
ਇਸ ਮੌਕੇ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਵਿੱਤ ਮੰਤਰੀ ਨੇ ਕਾਮਨਾ ਕੀਤੀ ਕਿ ਇਹ ਅਵਸਰ ਸੂਬੇ ਦੇ ਲੋਕਾਂ ਨੂੰ ਸਦਭਾਵਨਾ, ਵਿਕਾਸ ਅਤੇ ਖੁਸ਼ਹਾਲੀ ਲਈ ਨੇਕੀ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰੇਗਾ।
ਉਨ੍ਹਾਂ ਸੂਬੇ ਦੇ ਲੋਕਾਂ ਨੂੰ ਇਸ ਤਿਉਹਾਰ ਨੂੰ ਸਦਭਾਵਨਾ ਅਤੇ ਭਾਈਚਾਰਕ ਸਾਂਝ ਨਾਲ ਮਨਾਉਣ ਦੀ ਵੀ ਅਪੀਲ ਕੀਤੀ।