ਗੁਰਦਾਸਪੁਰ, 12 ਜਨਵਰੀ 2023
ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 14 ਜਨਵਰੀ ਨੂੰ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਬ ਵਿਖੇ ਮਾਘੀ ਦਾ ਦਿਹਾੜਾ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ 14 ਜਨਵਰੀ ਨੂੰ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਬ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਸਵੇਰੇ 10:30 ਤੋਂ 11:30 ਦਰਮਿਆਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾਣਗੇ ਉਪਰੰਤ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਗਾਇਨ ਕੀਤਾ ਜਾਵੇਗਾ। ਇਸ ਮੌਕੇ ਸ਼ਹੀਦਾਂ ਅਤੇ ਗੁਰ-ਇਤਿਹਾਸ ਬਾਰੇ ਕਥਾ-ਵਿਚਾਰ ਵੀ ਕੀਤੀ ਜਾਵੇਗੀ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮਾਘੀ ਦਿਹਾੜੇ ਮੌਕੇ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਬ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰਨ।