14 ਜਨਵਰੀ ਨੂੰ ਮਾਘੀ ਦਾ ਤਿਉਹਾਰ ਮਨਾਇਆ ਜਾਵੇਗਾ
ਗੁਰਦਾਸਪੁਰ, 11 ਜਨਵਰੀ 2022
ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਕੱਲ੍ਹ 12 ਜਨਵਰੀ ਨੂੰ ਸਵਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਠ ਰਖਵਾਇਆ ਜਾਵੇਗਾ, ਜਿਸ ਦਾ 14 ਜਨਵਰੀ ਨੂੰ ਮਾਘੀ ਵਾਲੇ ਦਿਨ ਭੋਗ ਪੈਣਗੇ।
ਹੋਰ ਪੜ੍ਹੋ :-ਉਮੀਦਵਾਰਾਂ ਦੇ ਚੋਣ ਖਰਚੇ ਉਤੇ ਅੱਖ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਗਠਿਤ
ਇਸ ਮੌਕੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਤੇ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇਜਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕੋਵਿਡ-19 ਦੇ ਪ੍ਰੋਟੋਕਾਲ ਨੂੰ ਮੁੱਖ ਰੱਖਦਿਆਂ 14 ਜਨਵਰੀ ਨੂੰ ਮਾਘੀ ਦਾ ਪਵਿੱਤਰ ਤਿਉਹਾਰ ਮਨਾਇਆ ਜਾਵੇਗਾ ਅਤੇ ਕੱਲ੍ਹ 12 ਜਨਵਰੀ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ ।ਸਬੰਧਤ ਅਧਿਕਾਰੀਆਂ ਵਲੋਂ ਕੋਵਿਡ-19 ਦੇ ਪ੍ਰੋਟੋਕਾਲ ਨੂੰ ਮੁੱਖ ਰੱਖਦਿਆਂ ਤਿਆਰੀਆਂ ਕੀਤੀਆਂ ਗਈਆਂ ਹਨ।