ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 27 ਅਕਤੂਬਰ ਨੂੰ ਲਗਾਇਆ ਜਾਵੇਗਾ
ਰੂਪਨਗਰ, 26 ਅਕਤੂਬਰ 2021
ਮੁੱਖ ਖੇਤੀਬਾੜੀ ਅਫਸਰ ਰੂਪਨਗਰ ਡਾ.ਅਵਤਾਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਹਾੜ੍ਹੀ ਸੀਜਨ ਨੂੰ ਮੁੱਖ ਰੱਖਦੇ ਹੋਏ ਜੇ.ਐਸ.ਰਿਜੋਰਟ 1-ਰੂਪਨਗਰ ਵਿਖੇ ਜਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਵਿਸੇ਼ਸ ਤੌਰ ਤੇ ਮੁੱਖ ਮਹਿਮਾਨ ਵਜੋ ਸਾਮਿਲ ਹੋਣਗੇ ਤੇ ਕਿਸਾਨਾਂ ਨੂੰ ਸੰਬੋਧਨ ਕਰਨਗੇ।
ਹੋਰ ਪੜ੍ਹੋ :-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਸੈਮੀਨਾਰ
ਉਨ੍ਹਾ ਦੱਸਿਆ ਕਿ ਵੱਖ ਵੱਖ ਮਹਿਕਮਿਆਂ ਵਲੋ ਵਿਕਾਸ ਨੂੰ ਦਰਸਾਉਦੀਆਂ ਪ੍ਰਦਰਸ਼ਨੀਆਂ ਵੀ ਲਗਾਈਆ ਜਾਣਗੀਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾ ਦੀ ਟੀਮ ਵਲੋਂ ਆਉਣ ਵਾਲੀਆਂ ਹਾੜੀ ਦੀਆਂ ਫਸਲਾਂ ਦੀ ਸੁਚੱਜੀ ਖੇਤੀ ਕਰਨ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾਵੇਗੀ।
ਜੁਆਇੰਟ ਡਾਇਰੈਕਟਰ ਡਾ.ਗੁਰਵਿੰਦਰ ਸਿੰਘ ਤੇ ਡਾ.ਜਸਵੰਤ ਸਿੰਘ ਵਿਸੇ਼ਸ ਤੌਰ ਤੇ ਕਿਸਾਨਾਂ ਨੂੰ ਸੰਬੋਧਨ ਕਰਨ ਲਈ ਇਸ ਕੈਂਪ ਵਿਚ ਪਹੁੰਚਣਗੇ।ਖੇਤੀਬਾੜੀ ਵਿਭਾਗ ਵਲੋਂ ਜਿਲੇ ਦੇ ਸਮੂਹ ਕਿਸਾਨਾਂ ਨੂੰ ਇਸ ਕੈਂਪ ਵਿਚ ਭਾਗ ਲੈਣ ਲਈ ਕਿਹਾ ਹੈ, ਤਾਂ ਜੋ ਉਹ ਇਸ ਕੈਂਪ ਵਿਚ ਪਹੁੰਚ ਕੇ ਵੱਖ ਵੱਖ ਵਿਸਿ਼ਆ ਦੀ ਜਾਣਕਾਰੀ ਪ੍ਰਾਪਤ ਕਰਨ।