ਡਾ. ਰੇਸ਼ਮ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਦਾ ਅਹੁੱਦਾ ਸੰਭਾਲਿਆ

cao rashem singh
ਡਾ. ਰੇਸ਼ਮ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਦਾ ਅਹੁੱਦਾ ਸੰਭਾਲਿਆ

ਫਾਜ਼ਿਲਕਾ 23 ਨਵੰਬਰ 2021

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਦਿੱਤੀ ਗਈ ਨਵੀਂ ਜਿੰਮੇਵਾਰੀ ਅਨੁਸਾਰ ਰੇਸ਼ਮ ਸਿੰਘ ਨੇ ਜ਼ਿਲ੍ਹੇ  ਦੇ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਦਾ ਅਹੁਦਾ ਸੰਭਾਲ ਲਿਆ।ਉਹ ਇਸ ਤੋਂ ਪਹਿਲਾਂ ਜ਼ਿਲ੍ਹਾ ਟ੍ਰੇਨਿੰਗ ਅਫ਼ਸਰ ਮੋਹਾਲੀ ਵਿਖੇ ਸੇਵਾਵਾਂ ਨਿਭਾ ਰਹੇ ਸਨ। ਉਹ 2014 ਵਿੱਚ ਵੀ ਫਾਜ਼ਿਲਕਾ ਜ਼ਿਲ੍ਹੇ ਵਿੱਚ ਬਤੌਰ ਮੁੱਖ ਖੇਤੀਬਾੜੀ ਅਫਸਰ ਸੇਵਾ ਨਿਭਾ ਚੁੱਕੇ ਹਨ।ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਰੇਸ਼ਮ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਕਿਸਾਨਾਂ ਦੀ ਸੇਵਾ ਲਈ ਤਤਪਰਤਾ ਨਾਲ ਕੰਮ ਕਰਦਾ ਰਹੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ।

ਹੋਰ ਪੜ੍ਹੋ :-ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੇ ਅਵਿਨਾਸ਼ ਰਾਏ ਖੰਨਾ ਦੀ ਕਿਤਾਬ ‘ਸਮਾਜਿਕ ਚਿੰਤਨ’ ਕੀਤੀ ਰਿਲੀਜ

ਮੁੱਖ ਖੇਤੀਬਾੜੀ ਅਫ਼ਸਰ ਸ. ਰੇਸ਼ਮ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲੋੜ ਅਨੁਸਾਰ ਡੀ.ਏ.ਪੀ. ਖਾਦ ਪੁੱਜ ਗਈ ਹੈ ਅਤੇ  ਯੂਰੀਆ ਖਾਦ ਵੀ ਜ਼ਰੂਰਤ ਅਨੁਸਾਰ ਉਪਲਬਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਕਿਸੇ ਕਿਸਾਨ ਨੂੰ ਯੂਰੀਆ ਜਾਂ ਡੀ.ਏ.ਪੀ. ਨਾਲ ਹੋਰ ਉਤਪਾਦ ਵੇਚਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੀ ਸ਼ਕਾਇਤ ਖੇਤੀਬਾੜੀ ਵਿਭਾਗ ਕੋਲ ਕੀਤੀ ਜਾਵੇ।

Spread the love