ਫਿਰੋਜ਼ਪੁਰ 2 ਫਰਵਰੀ
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਗਿਰੀਸ਼ ਦਿਆਲਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਪਿੰਡਾਂ ਵਿੱਚ ਸਿਹਤ ਵਿਭਾਗ ਵੱਲੋਂ ਕੋਵਿਡ ਟੀਕਾਕਰਨ ਸਬੰਧੀ ਵੱਖ ਵੱਖ ਥਾਂਵਾ ਤੇ ਕੈਂਪ ਲਗਾਏ ਗਏ।
ਹੋਰ ਪੜ੍ਹੋ :-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 97 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਜਮਾਂ ਕਰਵਾਏ
ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਸ਼੍ਰੀ ਪਿਰਥੀ ਸਿੰਘ ਨੇ ਪਿੰਡ ਮੱਲਵਾਲ ਵਿੱਚ ਲਗਾਏ ਗਏ ਕੋਵਿਡ ਟੀਕਾਕਰਨ ਦੇ ਕੈਂਪ ਵਿੱਚ ਸ਼ਾਮਿਲ ਹੋ ਕੇ ਕਿਸਾਨਾਂ, ਕਿਸਾਨ ਬੀਬੀਆਂ, ਮਜਦੂਰਾਂ ਅਤੇ ਆਮ ਲੋਕਾਂ ਨੂੰ ਕੋਵਿਡ ਟੀਕਾਕਰਨ ਸਬੰਧੀ ਜਾਗਰੂਕ ਕੀਤਾ ਅਤੇ ਪਿੰਡ ਮੱਲਵਾਲ ਦੇ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਮੈਡੀਕਲ ਟੀਮ ਦੇ ਸਹਿਯੋਗ ਨਾਲ ਲੋਕਾਂ ਦਾ ਕੋਵਿਡ ਟੀਕਾਕਰਨ ਕਰਾਇਆ ਗਿਆ। ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੀ ਅਗਾਂਹਵਧੂ ਰੋਕਥਾਮ ਕਰਨ ਲਈ ਹਰ ਵਿਅਕਤੀ ਦਾ ਕੋਵਿਡ ਟੀਕਾਕਰਨ ਹੋਣਾ ਬਹੁਤ ਜਰੂਰੀ ਹੈ। ਇਸ ਮੌਕੇ ਤੇ ਖੇਤੀਬਾੜੀ ਅਫਸਰ ਸ਼੍ਰੀ ਜੰਗੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਗੁਰਵੰਤ ਸਿੰਘ ਅਤੇ ਸਿਹਤ ਤੇ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਮੌਜੂਦ ਸਨ।