ਸਹਿਣਾ ’ਚ ਬਲਾਕ ਪੱਧਰੀ ਕੈਂਪ
ਸਹਿਣਾ/ਬਰਨਾਲਾ, 17 ਮਈ 2022
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਜ਼ਿਲੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਕਿਸਾਨਾਂ ਨੂੰ ਕਿਸਾਨ ਸਿਖਲਾਈ ਕੈਂਪ ਲਗਾ ਕੇ ਸਿਖਲਾਈ ਦਿੱਤੀ ਜਾ ਰਹੀ ਹੈ।
ਹੋਰ ਪੜ੍ਹੋ :-ਫਾਜਿ਼ਲਕਾ ਵਿਚ ਫਸਲੀ ਵਿਭਿੰਨਤਾ ਨੂੰ ਹੋਰ ਉਤਸਾਹਿਤ ਕਰਨ ਹਿੱਤ ਬੈਠਕ
ਇਸੇ ਲੜੀ ਤਹਿਤ ਅੱਜ ਸਹਿਣਾ ਵਿਖੇ ਬਲਾਕ ਪੱਧਰੀ ਕੈਂਪ ਲਾਇਆ ਗਿਆ। ਮੁੱਖ ਖੇਤੀਬਾੜੀ ਅਫਸਰ ਡਾ. ਬਲਬੀਰ ਚੰਦ ਨੇ ਦੱਸਿਆ ਕਿ ਜ਼ਿਲੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਉਪਲੱਬਧ ਹਨ। ਉਨਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ਫਾਇਦੇ ਦੱਸਦੇ ਹੋਏ ਅਪੀਲ ਕੀਤੀ ਕਿ ਕਿਸਾਨ ਸਿੱਧੀ ਬਿਜਾਈ ਲਈ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਕੋਲ ਮੌਜੂਦ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਦੀ ਤਕਨੀਕ ਨਾਲ ਸੋਧ ਕਰਕੇ ਝੋਨੇ ਦੀ ਸਿੱਧੀ ਬਿਜਾਈ ਲਈ ਵਰਤੋਂ ਵਿੱਚ ਲਿਆਉਣ। ਉਨਾਂ ਕਿਸਾਨਾਂ ਨੂੰ ਬੇਲੋੜੇ ਖੇਤੀ ਖ਼ਰਚੇ ਘਟਾ ਕੇ ਵੱਧ ਆਮਦਨ ਲੈਣ ਲਈ ਪ੍ਰੇਰਿਆ ਤੇ ਖਾਦਾਂ ਦਵਾਈਆਂ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਉਨ ਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪਿੰਡ ਅਲਾਟ ਕੀਤੇ ਗਏ ਹਨ, ਉਹ ਉਨਾਂ ਪਿੰਡਾਂ ਵਿੱਚ ਕੈਂਪ ਲਗਾ ਕੇ, ਨੁੱਕੜ ਮੀਟਿੰਗਾਂ ਕਰਕੇ, ਗੁਰਦੁਆਰਾ ਸਾਹਿਬ ਵਿੱਚ ਅਨਾਊਸਮੈਂਟ ਕਰਵਾ ਕੇ ਵੱਧ ਤੋਂ ਵੱਧ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਣੂ ਕਰਵਾਉਣ।
ਖੇਤੀਬਾੜੀ ਅਫਸਰ ਸਹਿਣਾ ਡਾ. ਗੁਰਚਰਨ ਸਿੰੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਰਕਬੇ ਝੋਨੇ ਦੀ ਸਿੱਧੀ ਬਿਜਾਈ ਹੇਠ ਲੈ ਕੇ ਆਉਣ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਸੰਭਾਲ ਕੀਤੀ ਜਾ ਸਕੇ। ਡਾ. ਜਸਵਿੰਦਰ ਸਿੰਘ ਸਿੱਧੂ ਨੇ ਝੋਨੇ ਦੀ ਸਿੱਧੀ ਬਿਜਾਈ ਦੇ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ ਤੇ ਡਾ. ਸੁਖਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਰੋਕਥਾਮ ਸੰਬੰਧੀ ਜਾਣਕਾਰੀ ਦਿੱਤੀ। ਡਾ. ਨਵਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਸਾਉਣੀ ਦੀਆਂ ਫ਼ਸਲਾਂ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ।