ਰੂਪਨਗਰ 13 ਫਰਵਰੀ 2022
ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਐਤਵਾਰ ਨੂੰ ਮੁੱਖ ਚੋਣ ਅਫਸਰ, ਪੰਜਾਬ ਡਾ ਐਸ. ਕਰੁਣਾ ਰਾਜੂ ਨੇ ਜਰਨਲ ਆਬਜ਼ਰਵਰ ਸ਼੍ਰੀ ਪੰਧਾਰੀ ਯਾਦਵ ਤੇ ਪੁਲਿਸ ਆਬਜ਼ਰਵਰ ਸ਼੍ਰੀ ਧਰਮਿੰਦਰ ਸਿੰਘ ਦੀ ਹਾਜ਼ਰੀ ਵਿੱਚ ਜਿਲਾ ਰੂਪਨਗਰ ਦੇ ਤਿੰਨੋ ਹਲਕਿਆਂ ਦੇ ਸਟਰਾਂਗ ਰੂਮ ਤੇ ਡਿਸਪੈਚ ਕੇਂਦਰ ਦਾ ਨਿਰੀਖਣ ਕੀਤਾ।
ਹੋਰ ਪੜ੍ਹੋ :-ਮੋਦੀ ਨੇ ਦੇਸ਼ ਲਈ ਤੇ ਸਾਂਪਲਾ ਨੇ ਪੰਜਾਬ ਲਈ ਕੀਤੇ ਹਨ ਵੱਡੇ ਕੰਮ : ਮਨੋਜ ਤਿਵਾੜੀ
ਇਸ ਮੌਕੇ ਉੱਤੇ ਜਿਲਾ ਚੋਣ ਅਫਸਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਮੁੱਖ ਚੋਣ ਅਫਸਰ ਨੂੰ ਚੋਣਾਂ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ ਤੇ ਯਕੀਨ ਦਵਾਇਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਨਿਰਪੱਖ ਅਤੇ ਨਿਆਂ ਪੂਰਨ ਚੋਣਾਂ ਕਰਵਾਉਣ ਨੂੰ ਲੈਕੇ ਕੋਈ ਕਮੀ ਨਹੀਂ ਛੱਡੀ ਜਾ ਰਹੀ।
ਐਸ ਐਸ ਪੀ ਸ਼੍ਰੀ ਵਿਵੇਕ ਐਸ ਸੋਨੀ ਨੇ ਮੁੱਖ ਚੋਣ ਅਫਸਰ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਸੁਰੱਖਿਆ ਸਬੰਧੀ ਪ੍ਰਬੰਧ ਮੁਕੰਮਲ ਕਰ ਲਈ ਗਏ ਹਨ ਅਤੇ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਉੱਤੇ ਰਿਟਰਨਿੰਗ ਅਫਸਰ ਸ. ਗੁਰਵਿੰਦਰ ਜੌਹਲ, ਸਹਾਇਕ ਰਿਟਨਿੰਗ ਅਫਸਰ ਸ਼੍ਰੀਮਤੀ ਰਿਤੂ ਕਪੂਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।