2 ਕਿਲੋਵਾਟ ਤੋਂ ਘੱਟ ਲੋਡ ਵਾਲੇ ਬਕਾਇਆ ਬਿੱਲ ਮੁਆਫ਼ ਹੋਣ ਨਾਲ ਖ਼ਪਤਕਾਰਾਂ ਨੂੰ ਵੱਡੀ ਰਾਹਤ: ਰਾਣਾ ਗੁਰਜੀਤ ਸਿੰਘ

ਰਾਣਾ ਗੁਰਜੀਤ ਸਿੰਘ
2 ਕਿਲੋਵਾਟ ਤੋਂ ਘੱਟ ਲੋਡ ਵਾਲੇ ਬਕਾਇਆ ਬਿੱਲ ਮੁਆਫ਼ ਹੋਣ ਨਾਲ ਖ਼ਪਤਕਾਰਾਂ ਨੂੰ ਵੱਡੀ ਰਾਹਤ: ਰਾਣਾ ਗੁਰਜੀਤ ਸਿੰਘ

ਕੈਬਨਿਟ ਮੰਤਰੀ ਵੱਲੋਂ ਬਕਾਇਆ ਬਿਜਲੀ ਬਿੱਲ ਮੁਆਫੀ ਸਬੰਧੀ ਕੈਂਪ ਦਾ ਉਦਘਾਟਨ
ਆਉਦੇ ਦਿਨੀਂ ਵੀ ਲੱਗਣਗੇ ਕੈਂਪ

ਬਰਨਾਲਾ, 23 ਅਕਤੂਬਰ 2021
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ ਕਰਨ ਦੇ ਫੈਸਲੇ ਤਹਿਤ ਬਰਨਾਲਾ ਸ਼ਹਿਰ ਵਿਖੇ ਵੀ ਲਾਭਪਾਤਰੀਆਂ ਲਈ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਕੀਤਾ।

ਹੋਰ ਪੜ੍ਹੋ :-ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਵੱਖ-ਵੱਖ ਗਤੀਵਿਧੀਆਂ


ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸੂਬੇ ਭਰ ਵਿਚ ਅਜਿਹੇ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਸਬੰਧਤ ਬਿਜਲੀ ਖਪਤਕਾਰਾਂ ਤੋਂ ਬਿਨੈ ਪੱਤਰ ਹਾਸਲ ਕਰ ਕੇ ਉਨਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ ਕੀਤੇ ਜਾ ਸਕਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਸੀਨੀਅਰ ਆਗੂ ਸ. ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜ਼ਿਲਾ ਬਰਨਾਲਾ ਵਿਚ ਅਜਿਹੇ ਕੈਂਪ ਆਉਦੇ ਦਿਨੀਂ ਵੀ ਜਾਰੀ ਰਹਿਣਗੇ ਤਾਂ ਜੋ ਕੋਈ ਵੀ ਯੋਗ ਖਪਤਕਾਰ ਬਿਨੈ ਪੱਤਰ ਦੇਣ ਤੋਂ ਵਾਂਝਾ ਨਾ ਰਹੇ।

ਇਸ ਮੌਕੇ ਪਾਵਰਕੌਮ ਅਧਿਕਾਰੀਆਂ ਨੇ ਦੱਸਿਆ ਕਿ 28 ਅਕਤੂਬਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਂਪ ਲਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਕੈਂਪ ਵਿਚ 400 ਤੋਂ ਵੱਧ ਖਪਤਕਾਰਾਂ ਵੱਲੋਂ ਬਿਨੈ ਪੱਤਰ ਦਿੱੱਤੇ ਗਏ।
ਇਸ ਮੌਕੇ ਉਪ ਮੁੱਖ ਇੰਜਨੀਅਰ ਵੰਡ ਬਰਨਾਲਾ ਸ੍ਰੀ ਤੇਜ ਬਾਂਸਲ, ਸੀਨੀਅਰ ਕਾਰਜਕਾਰੀ ਇੰਜਨੀਅਰ ਬੇਅੰਤ ਸਿੰਘ, ਇੰਜ ਸੰਦੀਪ ਕੁਮਾਰ ਗਰਗ, ਇੰਜ ਗਗਨਦੀਪ ਸਿੰਘ, ਇੰਜ ਜੱਸਾ ਸਿੰਘ, ਇੰਜ ਵਿਕਾਸ ਸਿੰਗਲਾ, ਇੰਜ ਿਸ਼ਨ ਗੋਪਾਲ ਤੇ ਹੋਰ ਅਧਿਕਾਰੀ ਹਾਜ਼ਰ ਸਨ।