ਹਲਕੇ ਚ ਪੁੱਜਣ ਮੌਕੇ ਮੁੱਖ ਮੰਤਰੀ ਚੰਨੀ ਦਾ ਹੋਵੇਗਾ ਗਰਮਜੋਸ਼ੀ ਨਾਲ ਸਵਾਗਤ  -ਕੈਪਟਨ ਸੰਧੂ

SANDEEP SINGH SANDHU
ਪੰਜਾਬ ਸਰਕਾਰ ਵੱਲੋਂ ਦਾਖਾ ਵਿਖੇ ਉਸਾਰੀ ਅਧੀਨ ਨਵੇਂ ਬੱਸ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਰਾਭਾ ਦੇ ਨਾਂ 'ਤੇ ਰੱਖਣ ਨੂੰ ਮਿਲੀ ਪ੍ਰਵਾਨਗੀ
ਲੁਧਿਆਣਾ, 26 ਅਕਤੂਬਰ 2021
ਪੰਜਾਬ ਦੇ ਹਰਮਨ ਪਿਆਰੇ ਨੇਤਾ ਅਤੇ ਸੂਬੇ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਹਿਲੀ ਵਾਰ ਵਿਧਾਨ ਸਭਾ ਹਲਕਾ ਦਾਖਾ ‘ਚ ਪੁੱਜਣ ਤੇ ਕਾਂਗਰਸੀ ਸਰਪੰਚਾਂ ਪੰਚਾਂ ਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕਰਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਅੱਜ ਕਾਂਗਰਸੀ ਵਰਕਰਾਂ ਦੀਆਂ ਸਵਾਗਤ ਕਰਨ ਸਬੰਧੀ ਡਿਊਟੀਆਂ ਲਗਾਉਣ ਉਪਰੰਤ ਕਾਂਗਰਸੀ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਕੀਤਾ ।

ਹੋਰ ਪੜ੍ਹੋ :-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਸੈਮੀਨਾਰ

ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਦੇ ਨਵ ਨਿਯੁਕਤ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਦੇ ਦਾਖਾ ‘ਚ ਪੁੱਜਣ ਮੌਕੇ ਕਾਂਗਰਸੀ ਸਰਪੰਚ,ਪੰਚ, ਵਰਕਰ ਅਤੇ ਵੋਟਰ, ਸਪੋਟਰ ਭਰਵਾਂ ਸਵਾਗਤ ਕਰਨਗੇ। ਉਨ੍ਹਾਂ ਕਿਹਾ ਕਿ ਸਰਪੰਚਾਂ ਪੰਚਾਂ ਦੀਆਂ ਸਵਾਗਤ ਕਰਨ ਸਬੰਧੀ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ।ਕੈਪਟਨ ਸੰਦੀਪ ਸੰਧੂ ਨੇ ਕਿਹਾ ਜਿੱਥੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਾਦਗੀ ਲੋਕਾਂ  ਦਾ ਦਿੱਲ ਜਿੱਤ ਰਹੀ ਹੈ ਉਥੇ ਉਨ੍ਹਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ । ਉਨ੍ਹਾਂ ਕਿਹਾ ਕਿ  ਚੰਨੀ ਅਤੇ ਸਿੱਧੂ ਦੀ ਜੋੜੀ  ਦੀ ਅਗਵਾਈ ‘ਚ ਕਾਂਗਰਸ ਮੁੜ 2022 ‘ਚ ਸੂਬੇ ‘ਚ ਸਰਕਾਰ ਬਣਾਏਗੀ।
Spread the love