ਮੁੱਖ ਮੰਤਰੀ ਵੱਲੋਂ ਘੱਟ ਗਿਣਤੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦੇ ਹੁਕਮ-ਨਾਹਰ

ਮੁੱਖ ਮੰਤਰੀ
ਮੁੱਖ ਮੰਤਰੀ ਵੱਲੋਂ ਘੱਟ ਗਿਣਤੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦੇ ਹੁਕਮ-ਨਾਹਰ
ਮੁੱਖ ਮੰਤਰੀ ਚੰਨੀ ਦੇ ਫ਼ੈਸਲਿਆਂ ਨਾਲ ਹਰ ਵਰਗ ਵਿਚ ਖੁਸ਼ੀ ਦੀ ਲਹਿਰ
ਅੰਮ੍ਰਿਤਸਰ, 22 ਅਕਤੂਬਰ 2021
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਘੱਟ ਗਿਣਤੀਆ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਮੁੱਖ ਮੰਤਰੀ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦਿੱਤੇ ਗਏ ਗਏ ਹਨ ਕਿ ਘੱਟ ਗਿਣਤੀਆ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਇਹ ਜਾਣਕਾਰੀ

ਹੋਰ ਪੜ੍ਹੋ :-ਸ਼ਿਵ ਕੰਵਰ ਸਿੰਘ ਸੰਧੂ ਵੱਲੋਂ ਬੀ.ਐਸ.ਐਫ਼. ਨੂੰ ਜ਼ਿਆਦਾ ਸ਼ਕਤੀਆਂ ਦੇਣਾ ਸੂਬੇ ਦੇ ਸੰਘੀ ਢਾਂਚੇ ’ਤੇ ਹਮਲਾ ਕਰਾਰ

ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ  ਪ੍ਰੋ ਇਮਨੁਇਲ ਨਾਹਰ  ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਉਪਰੰਤ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ  ਗਰੀਬ ਵਰਗ ਦੇ ਲੋਕਾਂ ਦੇ ਬਿਜਲੀ ਬਿੱਲ ਕੁਨੈਕਸ਼ਨ ਕੱਟੇ ਹੋਏ ਮੀਟਰ ਕੁਨੈਕਸ਼ਨ ਮੁੜ ਬਹਾਲ ਕਰਨਾ ਇਕ ਸ਼ਲਾਘਾਯੋਗ ਕਦਮ ਸੀ ਅਤੇ ਹੋਣਾ ਸਰਕਾਰ ਵੱਲੋਂ ਪਾਣੀ ਦੇ ਬਿੱਲ ਮਾਫ਼ ਕਰਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ ਪ੍ਰੋਫੈਸਰ  ਨਾਹਰ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਲੱਖਾਂ ਲੋਕਾਂ ਨੂੰ ਨੂੰ ਮਾਲਕੀ ਦਾ ਹੱਕ ਮਿਲੇਗਾ ਲੋਕ ਇਸ ਮਾਲਕੀ ਹੱਕ ਰਜਿਸਟਰੀ ਦੀ ਵਰਤੋਂ ਕਰ ਸਕਣਗੇ  ਪ੍ਰੋਫੈਸਰ ਨਾਹਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕ ਹਿੱਤਾਂ ਲਈ ਲਾਏ ਜਾ ਰਹੇ ਲਾਭਦਾਇਕ ਫੈਸਲਿਆਂ ਕਾਰਨ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਮੁੜ  ਕਾਂਗਰਸ ਦੀ ਸਰਕਾਰ ਬਣਾਉਣ ਵਿਚ   ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ ਇਸ ਮੌਕੇ ਤੇ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ  ਡਾ ਸੁਭਾਸ਼ ਥੋਬਾ ਨੇ ਕਿਹਾ ਕਿ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਏ ਗਏ ਸਾਰੇ ਇਤਿਹਾਸਕ ਫੈਸਲਿਆਂ ਦੀ ਹਰ ਵਰਗ ਦੇ ਲੋਕਾਂ ਵਿੱਚ  ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਇਸ ਮੌਕੇ ਉਹਨਾਂ ਦੇ ਨਾਲ ਕਮਿਸ਼ਨ ਦੇ ਮੈਂਬਰ ਡਾਕਟਰ ਸੁਭਾਸ਼ ਥੋਬਾ ਵਿਚ ਮੌਜੂਦ ਸਨ।
ਕੈਪਸ਼ਨ:-ਜਾਣਕਾਰੀ ਦਿੰਦੇ ਹੋਏ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਪ੍ਰੋਫੈਸਰ ਇਮੈਨੁਅਲ ਨਾਹਰ ਨਾਲ ਹਨ ਕਮਿਸ਼ਨ ਦੇ ਮੈਂਬਰ ਡਾ  ਸੁਭਾਸ਼ ਥੋਬਾ
Spread the love