ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਛਾਪੇਮਾਰੀ

Child Begging Prevention Task Force
ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਛਾਪੇਮਾਰੀ
ਬਾਲ ਹੈਲਪਲਾਈਨ ਨੰਬਰ 1098 ਸਬੰਧੀ ਕੀਤਾ ਜਾਗਰੂਕ

ਪਟਿਆਲਾ, 31 ਦਸੰਬਰ 2021

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਜਨਤਕ ਸਥਾਨਾਂ ‘ਤੇ ਛਾਪੇਮਾਰੀ ਕੀਤੀ ਗਈ ਅਤੇ ਮਿਲੇ ਬੱਚਿਆਂ ਦੇ ਪਰਿਵਾਰਾਂ ਤੱਕ ਪਹੁੰਚ ਕਰਕੇ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ, ਜਿਥੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਗਰੂਕ ਕੀਤਾ ਗਿਆ।

ਹੋਰ ਪੜ੍ਹੋ :-ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਬਾਬਾ ਆਲਾ ਸਿੰਘ ਐਜੂਕੇਸ਼ਨਲ ਸੁਸਾਇਟੀ ਵਿੱਚ ਰੋਜ਼ਗਾਰ ਮੇਲਾ ਸੰਪੰਨ

ਸ੍ਰੀਮਤੀ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ.ਸ੍ਰੀਵਾਸਤਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੌਮੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਹੇਠ ਟੀਮ ਵੱਲੋਂ ਝੁੱਗੀ ਝੌਪੜੀ ਵਾਲੇ ਖੇਤਰਾਂ ‘ਚ ਜਾਕੇ ਬੱਚਿਆ ਦਾ ਡਾਟਾ ਇਕੱਤਰ ਕੀਤਾ ਗਿਆ ਹੈ ਅਤੇ ਬੱਚਿਆਂ ਦੇ ਮਾਤਾ-ਪਿਤਾ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਜਾਗਰੂਕ ਵੀ ਕੀਤਾ ਗਿਆ ਹੈ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਝੁੱਗੀ ਝੌਪੜੀ ਵਿੱਚ ਰਹਿਣ ਵਾਲੇ ਮਾਤਾ ਪਿਤਾ ਨੂੰ ਜ਼ਿਆਦਾ ਜਾਣਕਾਰੀ ਨਾ ਹੋਣ ਕਰਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਪਤਾ ਨਹੀਂ ਹੁੰਦਾ ਜਿਸ ਕਾਰਨ ਕਈ ਛੋਟੇ ਬੱਚੇ ਇਹਨਾਂ ਸਕੀਮਾਂ ਤੋਂ ਵਾਂਝੇ ਰਹਿ ਜਾਂਦੇ ਹਨ। ਟੀਮ ਵੱਲੋਂ ਬੱਚਿਆਂ ਦੇ ਮਾਤਾ ਪਿਤਾ ਨੂੰ  ਕੋਵਿਡ 19 ਦੀ ਮਹਾਂਮਾਰੀ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਵੀ ਜਾਗਰੂਕ ਕੀਤਾ ਗਿਆ ਅਤੇ ਅਤੇ ਬਾਲ ਹੈਲਪਲਾਈਨ 1098 ਦੇ ਸਬੰਧ ਵਿੱਚ ਵੀ ਜਾਣਕਾਰੀ ਦਿੱਤੀ ਗਈ।

ਕੈਪਸ਼ਨ: ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਖ-ਵੱਖ ਸਥਾਨਾਂ ‘ਤੇ ਛਾਪੇਮਾਰੀ ਕਰਦੇ ਹੋਏ।

Spread the love