ਚੋਣ ਪ੍ਰਚਾਰ ਦੌਰਾਨ ਬਾਲ ਮਜ਼ਦੂਰੀ ਕਰਵਾਉਣ ‘ਤੇ ਰੋਕ, ਉਲੰਘਣਾ ਕਰਨ ‘ਤੇ ਹੋਵੇਗੀ ਕਾਰਵਾਈ-ਜ਼ਿਲ੍ਹਾ ਚੋਣ ਅਫ਼ਸਰ

GURPREET KHAIRA
ਚੋਣ ਡਿਊਟੀ ਦੌਰਾਨ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ

ਅੰਮ੍ਰਿਤਸਰ, 08 ਫਰਵਰੀ 2022

ਜਿਲ੍ਹ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸਨ ਦੇ ਦਿਸਾ ਨਿਰਦੇਸਾਂ ਅਨੁਸਾਰ ਚੋਣ ਪ੍ਰਚਾਰ ਦੌਰਾਨ ਬੱਚਿਆਂ ਤੋਂ ਬਾਲ ਮਜ਼ਦੂਰੀ ਕਰਵਾਉਣ ਦੀ ਸਖਤੀ ਨਾਲ ਰੋਕ ਲਗਾਈ ਗਈ ਹੈ ਅਤੇ ਚੋਣ ਪ੍ਰਚਾਰ ਵਿਚ ਜੇਕਰ ਕਿਸੇ ਉਮੀਦਵਾਰ ਜਾਂ ਪਾਰਟੀ ਨੇ ਬੱਚਿਆਂ ਤੋਂ ਕੰਮ ਕਰਵਾਇਆ ਤਾਂ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਉਂਦਿਆਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਪੜ੍ਹੋ:-ਆਬਜ਼ਰਵਰਾਂ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਦੂਜੀ ਰੈਂਡੇਮਾਈਜ਼ੇਸ਼ਨ

ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਬੱਚਿਆਂ ਤੋਂ ਪ੍ਰਚਾਰ ਜਾਂ ਪ੍ਰਚਾਰ ਸਮੱਗਰੀ ਦੀ ਢੋਆ-ਢੁਆਈ ਜਾਂ ਚੋਣਾਂ ਨਾਲ ਜ਼ੁੜੇ ਕੰਮਾਂ ਵਿਚ ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਖਿਲਾਫ ਕਾਰਵਾਈ  ਕੀਤੀ ਜਾਵੇਗੀ। ਉਨ੍ਹਾਂ ਨੇ ਸਾਰੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਇਸ ਸੰਬੰਧੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ।  

Spread the love