ਰੂਪਨਗਰ, 25 ਅਪ੍ਰੈਲ 2022
ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਵਿਸ਼ਵ ਮਲੇਰੀਆ ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਟ੍ਰੇਨਿੰਗ ਸੈਂਟਰ ਵਿਖੇ ਜਾਗਰੂਕਤਾ ਸਮਾਗਮ ਦੌਰਾਨ ਮਲੇਰੀਏ ਤੋਂ ਬਚਾਅ ਅਤੇ ਇਲਾਜ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।
ਹੋਰ ਪੜ੍ਹੋ :-ਭਾਸ਼ਾ ਵਿਭਾਗ ਰੂਪਨਗਰ ਵੱਲੋਂ ਨਾਵਲਕਾਰ ਜਸਬੀਰ ਮੰਡ ਨਾਲ ਰੂ-ਬ-ਰੂ
ਇਸ ਮੌਕੇ ਸਿਵਲ ਸਰਜਨ ਰੂਪਨਗਰ ਵੱਲੋਂ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਮਲੇਰੀਆ ਦਿਵਸ ਹਰ ਸਾਲ 25 ਅਪ੍ਰੈਲ ਨੂੰ ਪੂਰੇ ਸੰਸਾਰ ਵਿੱਚ ਮਲੇਰੀਏ ਦੇ ਖਾਤਮੇ ਤੇ ਬਚਾਅ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਚੰਗੀ ਸਿਹਤ ਲਈ ਮਲੇਰੀਏ ਦਾ ਖਾਤਮਾ ਜਰੂਰੀ ਹੈ, ਭਾਵੇਂ ਰੂਪਨਗਰ ਜਿਲ੍ਹੇ ਵਿੱਚ ਮਲੇਰੀਏ ਦੇ ਕੇਸ ਬਹੁਤ ਘੱਟ ਹੁੰਦੇ ਹਨ ਪ੍ਰੰਤੂ ਇਸ ਬਿਮਾਰੀ ਨੂੰ ਪੂਰਨ ਤੌਰ ਤੇ ਖਤਮ ਕਰਨ ਲਈ ਜਾਗਰੂਕ ਹੋਣ ਦੀ ਜ਼ਰੂਰਤ ਹੈ, ਵਿਸ਼ਵ ਸਿਹਤ ਸੰਗਠਨ ਵੱਲੋਂ ਸਾਲ 2025 ਤੱਕ ਮਲੇਰੀਏ ਦੇ ਖਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇਸ ਸਾਲ ਦੇ ਥੀਮ ‘‘ਮਲੇਰੀਏ ਬੀਮਾਰੀ ਦੇ ਬੋਝ ਨੂੰ ਘਟਾਉਣ ਅਤੇ ਜਾਨਾਂ ਬਚਾਉਣ ਲਈ ਨਵੀਨਤਾ ਦੀ ਵਰਤੋਂ ਕਰੋ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਸੰਬੰਧ ਵਿੱਚ ਮਿਤੀ 18 ਅਪ੍ਰੈਲ ਤੋਂ 25 ਅਪ੍ਰੈਲ ਤੱਕ ਮਲੇਰੀਆ ਜਾਗਰੂਕਤਾ ਹਫਤਾ ਮਨਾਂਉਦੇ ਹੋਏ ਪੂਰੇ ਜਿਲ੍ਹੇ ਵਿੱਚ ਮਲੇਰੀਆ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਹਨ।
ਜਿਲ੍ਹਾ ਡੈਂਟਲ ਸਿਹਤ ਅਫਸਰ ਡਾ. ਆਰ.ਪੀ ਸਿੰਘ ਨੇ ਦੱਸਿਆ ਕਿਸਾਲ 2020 ਵਿੱਚ ਅੰਦਾਜਨ 241 ਮਿਲੀਅਨ ਮਲੇਰੀਆ ਦੇ ਕੇਸ ਸਾਹਮਣੇ ਆਏ ਸਨ ਅਤੇ ਤਕਰੀਬਨ 6 ਲੱਖ ਤੋਂ ਵੱਧ ਮੋਤਾਂ ਮਲੇਰੀਆ ਕਾਰਨ ਹੋਈਆਂ ਹਨ।ਮੋਤਾਂ ਦੇ ਅੰਕੜਿਆਂ ਤੋਂ ਸਹਿਜੇ ਹੀ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਮਲੇਰੀਆ ਇੱਕ ਗੰਭੀਰ ਬੀਮਾਰੀ ਹੈ।ਇਸ ਲਈ ਸਾਡੀ ਸੱਭ ਦੀ ਇਹ ਨਿਜੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਮਲੇਰੀਏ ਦੇ ਖਾਤਮੇ ਹਿੱਤ ਜਾਗਰੂਕ ਹੋਈਏ ਅਤੇ ਹੋਰ ਲੋਕਾਂ ਨੂੰ ਵੀ ਜਾਗਰੂਕ ਕਰੀਏ।
ਡਾ. ਸੁਮੀਤ ਸ਼ਰਮਾ ਅਤੇ ਡਾ. ਹਰਪ੍ਰੀਤ ਕੋਰ ਜਿਲ੍ਹਾ ਐਪੀਡੀਮਾਲੋਜਿਸਟ ਨੇ ਵਿਦਿਆਰਥੀਆਂ ਨੂੰ ਮਲੇਰੀਆ ਬੁਖਾਰ ਦੇ ਲੱਛਣ, ਬਚਾਅ ਤੇ ਇਲਾਜ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਫਲੀਜ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦਾ ਹੈ, ਠੰਡ ਅਤੇ ਕਾਂਬੇ ਨਾਲ ਬੁਖਾਰ ਚੜ੍ਹਨਾ, ਤੇਜ਼ ਬੁਖਾਰ ਅਤੇ ਸਿਰਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜੋਰੀ ਹੋਣਾ ਆਦਿ ਮਲੇਰੀਆ ਬੁਖਾਰ ਦੇ ਲੱਛਣ ਹੋ ਸਕਦੇ ਹਨ, ਇਸ ਬਿਮਾਰੀ ਤੋਂ ਬਚਣ ਲਈ ਸਾਨੂੰ ਸਾਫ^ਸਫਾਈ ਰੱਖਣੀ ਚਾਹੀਦੀ ਹੈ, ਕਿਤੇ ਵੀ ਪਾਣੀ ਨਹੀਂ ਖੜਾ ਹੋਣ ਦੇਣਾ ਚਾਹੀਦਾ, ਸੌਣ ਵੇਲੇ ਮੱਛਰਦਾਨੀ ਤੇ ਮੱਛਰ ਭਜਾਉਣ ਵਾਲੀ ਕਰੀਮਾਂ ਤੇ ਮਸ਼ੀਨਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ, ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਤੇ ਛੱਪੜਾਂ ਵਿੱਚ ਖੜ੍ਹੇ ਪਾਣੀ ਤੇ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ।ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਮਲੇਰੀਆ ਬੁਖਾਰ ਦੇ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।
ਇਸ ਮੋਕੇ ਨਰਸਿੰਗ ਵਿਿਦਆਰਥਣਾ ਦੇ ਪ੍ਰਸ਼ਨ^ਉੱਤਰ ਮੁਕਾਬਲੇ ਅਤੇ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੀਆਂ ਵਿਿਦਆਰਥਣਾਂ ਨੂੰ ਸਿਵਲ ਸਰਜਨ ਡਾH ਪਰਮਿੰਦਰ ਕੁਮਾਰ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਾH ਜੈਸਮੀਨ, ਗੁਰਦੀਪ ਸਿੰਘ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ,ਸੁਖਜੀਤ ਕੰਬੋਜ਼ ਬੀHਸੀHਸੀH ਕੋਆਰਡੀਨੇਟਰ, ਪ੍ਰਿੰਸੀਪਲ ਦਿਲਦੀਪ ਕੋਰ, ਏHਐਮHਓH ਭੁਪਿੰਦਰ ਸਿੰਘ, ਐਸHਆਈ ਰਣਜੀਤ ਸਿੰਘ, ਅਤੇ ਮਲਟੀਪਰਪਜ ਹੈਲਥ ਵਰਕਰ ਮੌਜੂਦ ਸਨ।