ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਬਹੁਤ ਜ਼ਰੂਰੀ: ਸਿਵਲ ਸਰਜਨ

ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਬਹੁਤ ਜ਼ਰੂਰੀ ਸਿਵਲ ਸਰਜਨ
ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਬਹੁਤ ਜ਼ਰੂਰੀ: ਸਿਵਲ ਸਰਜਨ
ਸਿਹਤ ਵਿਭਾਗ ਬਰਨਾਲਾ ਨੇ ‘ਡੇਂਗੂ ਰੋਕਥਾਮ ਯੋਗ ਹੈ, ਆਓ ਹੱਥ ਮਿਲਾਈਏ’ ਵਿਸ਼ੇ ਤਹਿਤ ਮਨਾਇਆ ਰਾਸ਼ਟਰੀ ਡੇਂਗੂ ਦਿਵਸ

ਬਰਨਾਲਾ, 16 ਮਈ 2022

ਪੰਜਾਬ ਸਰਕਾਰ, ਸਿਹਤ ਵਿਭਾਗ ਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਈਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਸਮੇਂ ਸਮੇਂ ’ਤੇ ਜਾਗਰੂਕਤਾ ਅਤੇ ਹੋਰ ਉਪਰਾਲੇ ਕੀਤੇ ਜਾਂਦੇ ਹਨ।

ਹੋਰ ਪੜ੍ਹੋ :-ਯੂਥ ਕਲੱਬਾਂ ਵੱਲੋਂ ਕੌਮਾਂਤਰੀ ਯੋਗਾ ਦਿਵਸ ਦੀਆਂ ਤਿਆਰੀਆਂ ਜ਼ੋਰਾਂ ’ਤੇ

ਸਿਵਲ ਸਰਜਨ ਬਰਨਾਲਾ ਡਾ. ਜਸਬੀਰ  ਸਿੰਘ ਔਲਖ ਨੇ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ’ਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ’ਚ ਦਰਦ ਅਤੇ ਨੱਕ ਜਾਂ ਮਸੂੜਿਆਂ ’ਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ’ਚ ਚੈੱਕਅਪ ਕਰਾਉਣਾ ਚਾਹੀਦਾ ਹੈ।

ਹੈਲਥ ਸੁਪਰਵਾਈਜ਼ਰ ਗੁਰਮੇਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ’ਚ ਮੁਫਤ ਕੀਤਾ ਜਾਂਦਾ ਹੈ। ਜ਼ਿਲਾ ਬਰਨਾਲਾ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਡੇਂਗੂ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਵਿਖੇ ਮਨਾਇਆ ਗਿਆ।
ਸਿਹਤ ਇੰਸਪੈਕਟਰ ਮਦਨ ਲਾਲ ਅਤੇ ਭੁਪਿੰਦਰ ਸਿੰਘ ਨੇ ਦੱਸਿਆ ਡੇਂਗੂ ਦਾ ਮੱਛਰ ਸਾਫ ਖੜੇ ਪਾਣੀ ਵਿੱਚ ਪਲਦਾ ਹੈ ਤੇ ਦਿਨ ਵੇਲੇ ਕੱਟਦਾ ਹੈ। ਇਸ ਦਾ ਮੱਛਰ ਹਫਤੇ ’ਚ ਆਂਡੇ ਤੋਂ ਪੂਰਾ ਮੱਛਰ ਬਣਦਾ ਹੈ। ਇਸ ਲਈ ਹਰੇਕ ਸ਼ੁੱਕਰਵਾਰ ਨੂੰ ਖੁਸ਼ਕ ਦਿਨ (ਡਰਾਈ ਡੇਅ) ਡੇਂਗੂ ਦੇ ਲਾਰਵੇ ਦੇ ਪੈਦਾ ਹੋਣ ਦੀ ਜਗਾ ਜਿਵੇਂ ਕੂਲਰ ਗਮਲੇ ਫਰਿੱਜ ਦੀ ਬੈਕ ਟ੍ਰੇਅ ਅਤੇ ਪਾਣੀ ਜਮਾਂ ਕਰਨ ਦੇ ਸੋਮਿਆਂ ਨੂੰ ਸਾਫ ਕਰਨ ਅਤੇ ਸੁਕਾਉਣਾ ਚਾਹੀਦਾ ਹੈ। ਮੱਛਰ ਦੇ ਕੱਟਣ ਤੋਂ ਬਚਣ ਲਈ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ, ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ, ਤੇਲ ਆਦਿ ਦੀ ਵਰਤੋਂ ਕੀਤੀ ਜਾਵੇ। ਟੁੱਟੇ ਬਰਤਨ, ਡਰੰਮ, ਟਾਇਰਾਂ ਆਦਿ ਨੂੰ ਖੁੱਲੇ ਵਿਚ ਨਾ ਸੁੱਟਿਆ ਜਾਵੇ।

ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਅਤੇ ਹੋਰ ਬਿਮਾਰੀਆਂ ਤੋਂ ਬਚਾਅ ਲਈ ਸੰਚਾਰ ਸਾਧਨਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸੁਰਿੰਦਰ ਵਿਰਕ, ਜਗਜੀਤ ਸਿੰਘ, ਸਿਹਤ ਕਰਮਚਾਰੀ ਹਾਜ਼ਰ ਸਨ।

Spread the love