ਸਿਵਲ ਸਰਜਨ ਵਲੋਂ “ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਸਬੰਧੀ ਬੈਨਰ ਜਾਰੀ

CHANI
ਸਿਵਲ ਸਰਜਨ ਵਲੋਂ "ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਸਬੰਧੀ ਬੈਨਰ ਜਾਰੀ
ਅੱਖਾਂ ਦੀ ਜਾਂਚ ਲਈ ਜ਼ਿਲ੍ਹੇ ਵਿਚ ਅੱਜ ਤੋਂ ਸ਼ੁਰੂ ਹੋਈ ਮੁਹਿੰਮ
ਮੋਹਾਲੀ, 26 ਨਵੰਬਰ 2021
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ “ਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਦੀ ਸ਼ੁਰੂਆਤ ਕਰ ਦਿਤੀ ਗਈ ਹੈl ਇਸ ਸਬੰਧੀ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਅੱਜ ਬੈਨਰ ਜਾਰੀ ਕੀਤਾl

ਹੋਰ ਪੜ੍ਹੋ :-ਐਨਸੀਸੀ ਕੈਡਿਟਾਂ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ
ਸਿਵਲ ਸਰਜਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਅੱਖਾਂ ਦੇ ਕੈਂਪ ਲਗਾਏ ਜਾ ਰਹੇ ਹਨ , ਜਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਅੰਦਰ ਮੁਫ਼ਤ ਆਪਰੇਸ਼ਨ ਕੀਤਾ ਜਾਵੇਗਾ। ਉਨ੍ਹਾਂ ਦਸਿਆ, “ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈl”, ਅਧਿਕਾਰੀ ਨੇ ਕਿਹਾ ਕਿ ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ।
ਦਸੰਬਰ ਮਹੀਨੇ ਵਿੱਚ ਹਰ ਤਹਿਸੀਲ ਵਿੱਚ ਘੱਟੋ-ਘੱਟ ਇੱਕ ਕੈਂਪ ਲਗਾਇਆ ਜਾਵੇਗਾ। ਇਹ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ ਸਕੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਅਪਣੇ ਗੁਆਂਢੀਆਂ, ਰਿਸ਼ਤੇਦਾਰਾਂ ਦੋਸਤਾਂ-ਮਿੱਤਰਾਂ ਨੂੰ ਇਸ ਮੁਹਿੰਮ ਬਾਰੇ ਜਾਣਕਾਰੀ ਦੇਣ ਤਾਕਿ ਉਹ ਇਸ ਵੱਡੀ ਸਰਕਾਰੀ ਮੁਹਿੰਮ ਨਾਲ ਲੋਕਾਂ ਦਾ ਭਲਾ ਹੋ ਸਕੇ।
ਫ਼ੋਟੋ ਕੈਪਸ਼ਨ : ਡਾ. ਆਦਰਸ਼ਪਾਲ ਕੌਰ ਤੇ ਹੋਰ ਬੈਨਰ ਜਾਰੀ ਕਰਦੇ ਹੋਏ
Spread the love