ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ

bREAKING NEWS MAKHANI
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ
-ਮਾਸ ਮੀਡੀਆ ਟੀਮ ਵੱਲੋਂ ਅੱਜ ਲਲਤੋਂ ਤੇ ਥਰੀਕੇ ਦੇ ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਤੇ ਬੱਚਿਆਂ ਨੂੰ ਕੀਤਾ ਜਾਗਰੂਕ

ਲੁਧਿਆਣਾ, 25 ਅਕਤੂਬਰ 2021

ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਦਾ ਪ੍ਰਕੋਪ ਦਿਨੋ-ਦਿਨ ਵੱਧ ਰਿਹਾ ਹੈ, ਜੋ ਕਿ ਗੰਭੀਰ ਬਣਦਾ ਜਾ ਰਿਹਾ ਹੈ।ਇਸ ਸਬੰਧੀ ਸਿਹਤ ਵਿਭਾਗ ਵਲੋ ਜਿਲੇ ਭਰ ਵਿਚ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਟੀਮਾਂ ਘਰ ਘਰ ਜਾ ਕਿ ਸਰਵੇ ਕਰ ਰਹੀਆਂ ਹਨ

ਹੋਰ ਪੜ੍ਹੋ :-ਜ਼ਿਲਾ ਪੁਲਿਸ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸਮਰਪਿਤ ਮਿੰਨੀ ਮੈਰਾਥਨ

ਇਸ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿਚ ਸਕੂਲਾਂ ਵਿਚ ਬੱਚਿਆਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ।ਮਾਸ ਮੀਡੀਆ ਟੀਮ ਵਲੋ ਅੱਜ ਲਲਤੋ ਕਲਾਂ ਅਤੇ ਥਰੀਕੇ ਦੇ ਸਰਕਾਰੀ ਹਾਈ ਸਕੂਲ ਵਿਚ ਅਧਿਆਪਕਾਂ ਅਤੇ ਬੱਚਿਆਂ ਨੂੰ ਡੇਗੂ ਦੇ ਫੈਲਾਅ ਅਤੇ ਬਚਾਅ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਮਾਸ ਮੀਡੀਆ ਟੀਮ ਨੇ ਦੱਸਿਆ ਕਿ ਡੇਗੂ ਦੇ ਬਚਾਅ ਲਈ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਦਾ ਧਿਆਨ ਰੱਖਣਾ, ਖਾਸ ਤੌਰ ‘ਤੇ ਪਾਣੀ ਨੂੰ ਖੜਾ ਨਾ ਹੋਣ ਦੇਣਾ, ਆਪਣੇ ਸਰੀਰ ਨੂੰ ਢੱਕ ਕਿ ਰੱਖਣ ਲਈ ਪੂਰੀਆਂ ਬਾਹਾਂ ਦੇ ਕੱਪੜੇ ਪਹਿਨਣੇ ਚਾਹੀਦੇ ਹਨ, ਸੌਣ ਸਮੇ ਮੱਛਰਦਾਨੀ ਲਾ ਕੇ ਸੋਣਾ, ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦੀ ਵਰਤੋ ਕੀਤੀ ਜਾਵੇ, ਛੱਤਾਂ ਉਪਰ ਪਏ ਵਾਧੂ ਸਮਾਨ ਵਿਚ ਪਾਣੀ ਨਾ ਖੜਨ ਦਿੱਤਾ ਜਾਵੇ। ਇਸ ਤੋਂ ਇਲਾਵਾ ਪਾਣੀ ਦੀਆਂ ਟੈਕੀਆਂ ਢੱਕ ਕਿ ਰੱਖੀਆ ਜਾਣ, ਬੁਖਾਰ ਹੋਣ ‘ਤੇ ਨੇੜੇ ਦੇ ਹਸਪਤਾਲ ਵਿਚ ਜਾਂਚ ਕਰਵਾਈ ਜਾਵੇ ਤਾਂ ਜੋ ਸਮੇ ਸਿਰ ਇਸ ਬਿਮਾਰੀ ਦਾ ਇਲਾਜ ਹੋ ਸਕੇ। ਇਸ ਮੌਕੇ ਸਾਵਧਾਨੀਆਂ ਵਰਤਦੇ ਹੋਏ ਕਰੋਨਾ ਸਬੰਧੀ ਨਿਯਮਾਂ ਦੀ ਪਾਲਣਾ ਵੀ ਕੀਤੀ ਜਾਵੇ।

Spread the love