ਕੋਵਿਡ ਵਿਰੋਧੀ ਵੈਕਸ਼ੀਨ ਮੁਹਿੰਮ
ਵੈਕਸੀਨੇਸ਼ਨ ਕੈਂਪ ਅਤੇ ਘਰ ਘਰ ਜਾ ਕੇ ਵੈਕਸੀਨੇਸ਼ਨ ਦੇਣ ਵਾਲੀਆਂ ਟੀਮਾਂ ਦੀ ਚੈਕਿੰਗ ਕੀਤੀ
ਗੁਰਦਾਸਪੁਰ ,1 ਫਰਵਰੀ 2022
ਸਿਵਲ ਸਰਜਨ ਡਾ ਵਿਜੇ ਕੁਮਾਰ ਨੇ ਸੀ ਐੱਚ ਸੀ ਧਾਰੀਵਾਲ ਅਤੇ ਪੀ ਐਚ ਸੀ ਭੁੱਲਰ ਦਾ ਦੌਰਾ ਕੀਤਾ । ਸਿਵਲ ਸਰਜਨ ਡਾ ਵਿਜੇ ਕੁਮਾਰ ਨੇ ਵੈਕਸੀਨੇਸ਼ਨ ਕੈਂਪ ਅਤੇ ਘਰ ਘਰ ਜਾ ਕੇ ਵੈਕਸੀਨੇਸ਼ਨ ਦੇਣ ਵਾਲੀਆਂ ਟੀਮਾਂ ਦੀ ਚੈਕਿੰਗ ਕੀਤੀ ।
ਹੋਰ ਪੜ੍ਹੋ :-64 ਸ਼ਿਕਾਇਤਾਂ ਦਾ 100 ਮਿੰਟ ਦੇ ਅੰਦਰ-ਅੰਦਰ ਕੀਤਾ ਗਿਆ ਨਿਪਟਾਰਾ
ਉਨ੍ਹਾਂ ਨੇ ਸੀਨੀਅਰ ਮੈਡੀਕਲ ਅਫਸਰ ਇੰਚਾਰਜਸੀ ਐੱਚ ਸੀ ਧਾਰੀਵਾਲ ਅਤੇ ਪੀ ਐੱਚ ਸੀ ਭੁੱਲਰ ਨੂੰ ਕਿਹਾ ਉਨ੍ਹਾਂ ਦਾ ਏਰੀਆ ਬਹੁਤ ਜ਼ਿਆਦਾ ਹੈ ਇਸ ਲਈ ਵੈਕਸੀਨੇਸ਼ਨ ਟੀਮਾਂ ਦੀ ਗਿਣਤੀ ਵਧਾਈ ਜਾਵੇ, ਤਾਂ ਕਿ ਵੈਕਸੀਨੇਸ਼ਨ ਦਾ ਟੀਚਾ ਪੂਰਾ ਕੀਤਾ ਜਾ ਸਕੇ।
ਸਿਵਲ ਸਰਜਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਘਰ-ਘਰ ਜਾ ਕੇ ਕੋਵਿਡ ਵਿਰੋਧੀ ਵੈਕਸ਼ੀਨ ਲਗਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਸਾਰੇ ਹੀ ਇਲਾਕਾ ਨਿਵਾਸੀ, ਅਧਿਕਾਰੀ ਅਤੇ ਕਰਮਚਾਰੀ ਵੈਕਸੀਨੇਸ਼ਨ ਲਗਵਾਉਣ, ਕਿਉਂਕਿ ਕੋਵਿਡ ਮਹਾਂਮਾਰੀ ਦੇ ਬਚਾਓ ਲਈ ਵੈਕਸੀਨੇਸ਼ਨ ਹੀ ਕਾਰਗਰ ਹੱਲ ਹੈ । ਉਨ੍ਹਾਂ ਨੇ ਕਿਹਾ ਕਿ ਕੋਵਿਡ 19 ਦੀਆਂ ਸਾਵਧਾਨੀਆਂ ਮਾਸਕ ,ਪਹਿਨਾ ਹੱਥ ਧੋਣੇ ,ਸਮਾਜਿਕ ਦੂਰੀ ਬਣਾ ਕੇ ਰੱਖਣੀ ਅਤੇ ਭੀੜ ਵਾਲੀ ਜਗ੍ਹਾ ਤੇ ਜਾਣ ਲਈ ਪ੍ਰਹੇਜ਼ ਦੀ ਪਾਲਣਾ ਕੀਤੀ ਜਾਵੇ। ਉਨਾਂ ਦੱਸਿਆ ਕਿ ਬੀਤੇ ਕੱਲ੍ਹ 31 ਜਨਵਰੀ ਨੂੰ ਇਕੋ ਦਿਨ 33 ਹਜ਼ਾਰ 235 ਲੋਕਾਂ ਦੇ ਵੈਕਸ਼ੀਨ ਲਗਾਈ ਗਈ।