ਡੇਂਗੂ ਨੂੰ ਠੱਲ੍ਹ ਪਾਉਣ ਲਈ ਕੀਤੇ ਵਿਚਾਰ ਵਟਾਂਦਰੇ
ਉਪ ਮੁੱਖ ਮੰਤਰੀ ਵੱਲੋਂ ਜਾਰੀ ਦਿਸ਼ਾ ਨਿਰਦੇਸਾਂ ਬਾਰੇ ਵੀ ਕਰਵਾਇਆ ਜਾਣੂੰ
ਲੁਧਿਆਣਾ, 19 ਅਕਤੂਬਰ 2021
ਸਿਵਲ ਸਰਜਨ ਡਾ ਐਸ ਪੀ ਸਿੰਘ ਵਲੋ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ ਸੋਨੀ ਵੱਲੋਂ ਜਾਰੀ ਦਿਸ਼ਾ ਨਿਰਦੇਸਾਂ ਤਹਿਤ ਅੱਜ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਦੀ ਇਕ ਵਿਸ਼ੇਸ ਮੀਟਿੰਗ ਕਰਕੇ ਸਰਕਾਰ ਵਲੋ ਜਾਰੀ ਹਦਾਇਤਾਂ ਦੀ ਪਾਲਣਾ ਸਬੰਧੀ ਜਾਣਕਾਰੀ ਦਿੱਤੀ।
ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਵਸੀਕਾ/ਨੀਵਸਾਂ ਦੀ ਮੀਟਿੰਗ
ਇਸ ਮੌਕੇ ਡਾ ਸਿੰਘ ਨੇ ਦੱਸਿਆ ਕਿ ਡਂੇਗੂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਸਰਕਾਰੀ ਹਸਪਤਾਲਾਂ ਦੇ ਨਾਲ -ਨਾਲ ਪ੍ਰਾਈਵੇਟ ਹਸਪਤਾਲਾਂ ਦੇ ਸਹਿਯੋਗ ਦੀ ਵੀ ਮੁੱਖ ਲੋੜ ਹੈ ਤਾਂ ਜੋ ਜਿਲ੍ਹੇ ਭਰ ਵਿਚ ਡੇਂਗੂ ਦੇ ਵੱਧ ਰਹੇ ਖਤਰੇ ਨੂੰ ਠੱਲ ਪਾਈ ਜਾ ਸਕੇ। ਉਨਾਂ ਦੱਸਿਆ ਕਿ ਇਸ ਸਬੰਧੀ ਜੋ ਡੇਗੂ ਦੇ ਟੈਸਟ ਕੀਤੇ ਜਾ ਰਹੇ ਹਨ। ਉਨਾਂ ਟੈਸਟਾਂ ਨੂੰ ਪ੍ਰਾਈਵੇਟਾਂ ਹਸਪਤਾਲਾਂ ਅਤੇ ਲੈਬੋਰੇਟਰੀਆਂ ਵਿਚ ਸਰਕਾਰ ਵਲੋ 600 ਰੁਪਏ ਫੀਸ ਨਿਰਾਧਰਾਤ ਕੀਤੀ ਗਈ ਹੈ ਜਿਸ ਦੇ ਤਹਿਤ ਪ੍ਰਾਈਵੇਟ ਹਸਪਤਾਲਾਂ ਵਿਚ ਮਰੀਜ ਤੋ ਇਸ ਤੋ ਵੱਧ ਫੀਸ ਨਾ ਲਈ ਜਾਵੇ। ਉਨਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਇਹ ਟੈਸਟ ਮੁਫਤ ਕੀਤੀ ਜਾਂਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਵੀ ਪਾ੍ਰਈਵੇਟ ਹਸਪਤਾਲ ਵਿਚ ਡੇਗੂ ਦਾ ਸ਼ੱਕੀ ਮਰੀਜ਼ ਆੳਂੁਦਾ ਹੈ ਤਾਂ ਉਸ ਮਰੀਜ ਦੀ ਉਸੇ ਦਿਨ ਸੂਚਨਾ ਸਿਵਲ ਸਰਜਨ ਦਫਤਰ ਨੂੰ ਦਿੱਤੀ ਜਾਵੇ। ਉਨਾਂ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋ ਇਸ ਸਬੰਧੀ ਸਰਵੇ ਕੀਤੇ ਜਾ ਰਹੇ ਹਨ। ਸਿਵਲ ਸਰਜਨ ਵੱਲੋਂ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਵੀ ਆਪਣੇ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ।